Moga News : ਅਣਪਛਾਤੇ ਲੋਕਾਂ ਨੇ ਕੀਤੀ ਭੰਨਤੋੜ, ਵਿਰੋਧ ਕਰਨ 'ਤੇ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ
Moga Firing : ਮੋਗਾ 'ਚ ਨਿਹਾਲ ਸਿੰਘ ਵਾਲਾ 'ਚ ਦੇਰ ਰਾਤ ਅਣਪਛਾਤੇ ਲੋਕਾਂ ਨੇ ਭੰਨਤੋੜ ਕਰਨ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ ਦੋ ਨੌਜਵਾਨ ਜ਼ਖਮੀ ਹੋ ਗਏ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਇੱਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਹੈ।
2 ਨੌਜਵਾਨ ਹੋਏ ਜ਼ਖ਼ਮੀ
ਜ਼ਖਮੀ ਵਿਅਕਤੀ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਫਲ ਵੇਚਣ ਦਾ ਕੰਮ ਕਰਦਾ ਹੈ ਅਤੇ ਦੇਰ ਰਾਤ ਕੰਮ ਤੋਂ ਘਰ ਆ ਰਿਹਾ ਸੀ। ਇਸ ਦੌਰਾਨ 10 ਤੋਂ 15 ਅਣਪਛਾਤੇ ਵਿਅਕਤੀ ਇਲਾਕੇ ਦੇ ਇੱਕ ਘਰ ਵਿੱਚ ਭੰਨਤੋੜ ਕਰ ਰਹੇ ਸਨ। ਜਦੋਂ ਉਹ ਉੱਥੋਂ ਲੰਘਣ ਲੱਗਾ ਤਾਂ ਉਨ੍ਹਾਂ ਨੇ ਸ਼ਿਵ ਕੁਮਾਰ 'ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਉੱਥੇ ਮੌਜੂਦ ਮੁਹੱਲੇ ਦੇ ਬ੍ਰਿਜ ਲਾਲ 'ਤੇ ਵੀ ਹਮਲਾ ਕਰ ਦਿੱਤਾ। ਜਦੋਂ ਉਹ ਵਿਰੋਧ ਕਰਨ ਲੱਗੇ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇੱਕ ਗੋਲੀ ਬ੍ਰਿਜ ਲਾਲ ਨੂੰ ਲੱਗੀ ਅਤੇ ਇਕ ਗੋਲੀ ਸ਼ਿਵ ਕੁਮਾਰ ਦੇ ਚਿਹਰੇ 'ਤੇ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : Gippy Grewal : ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਅਦਾਲਤ ਵੱਲੋਂ ਵਾਰੰਟ ਜਾਰੀ, ਜਾਣੋ ਕੀ ਹੈ ਮਾਮਲਾ
- PTC NEWS