Tue, Feb 10, 2026
Whatsapp

Mathura 'ਚ ਇਕੋਂ ਪਰਿਵਾਰ ਦੇ 5 ਮੈਂਬਰਾਂ ਨੇ ਕੀਤੀ ਖੁਦਕੁਸ਼ੀ ,ਪਤੀ- ਪਤਨੀ ਸਮੇਤ ਤਿੰਨ ਬੱਚਿਆਂ ਦੀਆਂ ਮਿਲੀਆਂ ਲਾਸ਼ਾਂ

UP News : ਉੱਤਰ ਪ੍ਰਦੇਸ਼ ਦੇ ਮਥੁਰਾ 'ਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਦਰਦਨਾਕ ਮੌਤ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜ਼ਿਲ੍ਹੇ ਦੇ ਮਹਾਵਨ ਥਾਣਾ ਖੇਤਰ ਦੇ ਅਧੀਨ ਆਉਂਦੇ ਖੱਪਰਪੁਰ ਪਿੰਡ ਵਿੱਚ ਪਤੀ- ਪਤਨੀ ਅਤੇ ਤਿੰਨ ਬੱਚਿਆਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ

Reported by:  PTC News Desk  Edited by:  Shanker Badra -- February 10th 2026 12:14 PM
Mathura 'ਚ ਇਕੋਂ ਪਰਿਵਾਰ ਦੇ 5 ਮੈਂਬਰਾਂ ਨੇ ਕੀਤੀ ਖੁਦਕੁਸ਼ੀ ,ਪਤੀ- ਪਤਨੀ ਸਮੇਤ ਤਿੰਨ ਬੱਚਿਆਂ ਦੀਆਂ ਮਿਲੀਆਂ ਲਾਸ਼ਾਂ

Mathura 'ਚ ਇਕੋਂ ਪਰਿਵਾਰ ਦੇ 5 ਮੈਂਬਰਾਂ ਨੇ ਕੀਤੀ ਖੁਦਕੁਸ਼ੀ ,ਪਤੀ- ਪਤਨੀ ਸਮੇਤ ਤਿੰਨ ਬੱਚਿਆਂ ਦੀਆਂ ਮਿਲੀਆਂ ਲਾਸ਼ਾਂ

UP News : ਉੱਤਰ ਪ੍ਰਦੇਸ਼ ਦੇ ਮਥੁਰਾ 'ਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਦਰਦਨਾਕ ਮੌਤ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜ਼ਿਲ੍ਹੇ ਦੇ ਮਹਾਵਨ ਥਾਣਾ ਖੇਤਰ ਦੇ ਅਧੀਨ ਆਉਂਦੇ ਖੱਪਰਪੁਰ ਪਿੰਡ ਵਿੱਚ ਪਤੀ- ਪਤਨੀ ਅਤੇ ਤਿੰਨ ਬੱਚਿਆਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਦੁੱਧ 'ਚ ਜ਼ਹਿਰ ਮਿਲਾ ਕੇ ਪੀਤਾ 


ਸ਼ੁਰੂਆਤੀ ਜਾਣਕਾਰੀ ਅਨੁਸਾਰ ਪੰਜਾਂ ਨੇ ਸੋਮਵਾਰ ਰਾਤ ਨੂੰ ਦੁੱਧ 'ਚ ਜ਼ਹਿਰ ਮਿਲਾ ਕੇ ਪੀਤਾ ਸੀ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਪਰਿਵਾਰਕ ਮੈਂਬਰ ਦੇਰ ਸਵੇਰ ਤੱਕ ਨਹੀਂ ਉੱਠੇ। ਗੁਆਂਢੀਆਂ ਨੇ ਫਿਰ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਉਹ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰ ਰਹੇ ਹਨ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਕੀਤੀ ਜਾਵੇਗੀ।

ਮ੍ਰਿਤਕ ਦੇ ਘਰ ਦੇ ਬਾਹਰ ਭੀੜ ਇਕੱਠੀ ਹੋ ਗਈ

ਇਹ ਘਟਨਾ ਮਹਾਂਵਨ ਥਾਣਾ ਖੇਤਰ ਦੇ ਅੰਦਰ ਪੈਂਦੇ ਖੱਪਰਪੁਰ ਪਿੰਡ ਵਿੱਚ ਵਾਪਰੀ। ਮ੍ਰਿਤਕ ਦੇ ਘਰ ਦੇ ਬਾਹਰ ਭੀੜ ਇਕੱਠੀ ਹੋ ਗਈ ਅਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ। ਜ਼ਹਿਰ ਖਾਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮ੍ਰਿਤਕਾਂ ਵਿੱਚ ਮਨੀਸ਼, ਉਸਦੀ ਪਤਨੀ ਸੀਮਾ, ਪੁੱਤਰ ਪ੍ਰਤੀਕ ਅਤੇ ਦੋ ਧੀਆਂ ਹਨੀ ਅਤੇ ਪ੍ਰਾਚੀ ਸ਼ਾਮਲ ਹਨ।

ਮਨੀਸ਼ ਦੇ ਭਰਾ ਜੈਕਿਸ਼ਨ ਨੇ ਕਿਹਾ, "ਮੇਰੇ ਭਰਾ ਨੇ ਆਪਣੇ ਪਰਿਵਾਰ ਸਮੇਤ ਖੁਦਕੁਸ਼ੀ ਕਰ ਲਈ। ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਉਹ ਮੌਕੇ 'ਤੇ ਪਹੁੰਚ ਗਏ ਹਨ ਅਤੇ ਜਾਂਚ ਕਰ ਰਹੇ ਹਨ।

- PTC NEWS

Top News view more...

Latest News view more...

PTC NETWORK
PTC NETWORK