Ropar News : ਜਿੰਮ 'ਚ ਕਸਰਤ ਕਰਦੇ ਸਮੇਂ IIT ਰੋਪੜ ਦੇ ਵਿਦਿਆਰਥੀ ਦੀ ਮੌਤ, ਕੰਨ 'ਚੋਂ ਨਿਕਲਿਆ ਖੂਨ , ਬੇਹੋਸ਼ ਹੋ ਕੇ ਡਿੱਗਿਆ
Ropar News : IIT ਰੋਪੜ ਦੇ ਇੱਕ ਵਿਦਿਆਰਥੀ ਦੀ ਜਿੰਮ ਵਿੱਚ ਕਸਰਤ ਕਰਦੇ ਸਮੇਂ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਸਰਤ ਕਰਦੇ ਸਮੇਂ ਉਸਦੀ ਸਿਹਤ ਵਿਗੜ ਗਈ। ਉਸਦੇ ਕੰਨ ਵਿੱਚੋਂ ਖੂਨ ਨਿਕਲਿਆ ਅਤੇ ਉਹ ਬੇਹੋਸ਼ ਹੋ ਗਿਆ। ਬੇਹੋਸ਼ ਹੋਣ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਉਸ ਨੂੰ ਨੌਜਵਾਨ ਨੂੰ ਬ੍ਰੇਨ ਹੈਮਰੇਜ ਹੋਇਆ ਹੈ।
ਨੌਜਵਾਨ ਦੀ ਪਛਾਣ ਆਦਿੱਤਿਆ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਸੰਜੇ ਵਿਹਾਰ ਇਲਾਕੇ ਦਾ ਰਹਿਣ ਵਾਲਾ ਹੈ। ਆਦਿੱਤਿਆ ਸਿਰਫ਼ 21 ਸਾਲ ਦਾ ਸੀ। ਆਈਆਈਟੀ ਰੋਪੜ ਨੇ ਕਸਰਤ ਦੌਰਾਨ ਹੋਣਹਾਰ ਵਿਦਿਆਰਥੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਬੰਧਨ ਦਾ ਕਹਿਣਾ ਹੈ ਕਿ ਵਿਦਿਆਰਥੀ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਰਿਪੋਰਟ ਅਜੇ ਆਉਣੀ ਬਾਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਆਦਿਤਿਆ ਸਾਗਰ BTEC ਸਿਵਲ ਇੰਜੀਨੀਅਰਿੰਗ ਦੇ ਤੀਜੇ ਸਾਲ ਦਾ ਵਿਦਿਆਰਥੀ ਸੀ। ਆਦਿਤਿਆ ਆਪਣੀ ਸਿਖਲਾਈ ਦੇ ਪਹਿਲੇ ਦਿਨ ਆਈਆਈਟੀ ਰੋਪੜ ਦੇ ਜਿਮ ਗਿਆ ਸੀ। ਕਸਰਤ ਦੌਰਾਨ ਉਸਦੇ ਕੰਨਾਂ ਵਿੱਚੋਂ ਖੂਨ ਵਹਿਣ ਲੱਗ ਪਿਆ ਅਤੇ ਉਹ ਡਿੱਗ ਪਿਆ। ਗਾਰਡਾਂ ਨੇ ਉਸਨੂੰ ਐਂਬੂਲੈਂਸ ਵਿੱਚ ਆਈਆਈਟੀ ਮੈਡੀਕਲ ਸੈਂਟਰ ਪਹੁੰਚਾਇਆ। ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਰੋਪੜ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
- PTC NEWS