ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕੀ ਵਫ਼ਦ ਸਮੇਤ ਨਤਮਸਤਕ ਹੋਣ ਪੁੱਜੇ ਅਮਰੀਕੀ ਸਫੀਰ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ
ਅੰਮ੍ਰਿਤਸਰ- ਅਮਰੀਕੀ ਸਫੀਰ ਮਿਸਟਰ ਸਰਜੀਓ ਗੋਰ ਕਰੀਬ 28 ਮੈਂਬਰੀ ਉੱਚ ਪੱਧਰੀ ਅਮਰੀਕੀ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਨ। ਇਸ ਵਫ਼ਦ ਵਿਚ ਅਮਰੀਕੀ ਰਾਜਦੂਤ ਤੋਂ ਇਲਾਵਾ ਕੁਝ ਅਮਰੀਕੀ ਸੈਨੇਟਰ ਅਤੇ ਹੋਰ ਅਧਿਕਾਰੀ ਅਤੇ ਵਿਦਵਾਨ ਸ਼ਾਮਿਲ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਇਹ ਵਫ਼ਦ ਜਲਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜੀਅਮ ਵੀ ਦੇਖਣ ਜਾਵੇਗਾ।
ਇਸ ਦੌਰਾਨ ਅਮਰੀਕਾ ਦੇ ਸਫੀਰ ਸਰਜੀਓ ਗੋਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਵਲੋਂ ਸਰਜੀਓ ਗੋਰ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਸਿੱਖ ਧਰਮ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ, ਕੌਫੀ ਟੇਬਲ ਬੁੱਕ, ਲੋਈ ਅਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਵਫ਼ਦ ਨਾਲ ਆਏ ਅਮਰੀਕੀ ਸੈਨੇਟਰਾਂ ਅਤੇ ਹੋਰਨਾਂ ਮੈਂਬਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।
- PTC NEWS