Panchkula Accident : ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਵੈਨ ਪਲਟੀ, 4 ਬੱਚੇ ਜ਼ਖ਼ਮੀ
Panchkula Private School Mini Van Overturned : ਹਰਿਆਣਾ ਦੇ ਪੰਚਕੂਲਾ ਵਿੱਚ ਬੁੱਧਵਾਰ ਨੂੰ ਸਕੂਲੀ ਬੱਚਿਆਂ ਨਾਲ ਭਰੀ ਇੱਕ ਵੈਨ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਹਾਦਸੇ 'ਚ ਚਾਰ ਬੱਚੇ ਜ਼ਖਮੀ ਹੋ ਗਏ। ਦੱਸ ਦੇਈਏ ਕਿ ਉਕਤ ਹਾਦਸਾ ਸੈਕਟਰ-25 ਪੁਲਿਸ ਚੌਕੀ ਨੇੜੇ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ।
ਜਾਣਕਾਰੀ ਮੁਤਾਬਕ ਇਹ ਹਾਦਸਾ ਪੰਚਕੂਲਾ ਦੇ ਸੈਕਟਰ 25 ਦੀ ਪੁਲਸ ਚੌਕੀ ਨੇੜੇ ਬੁੱਧਵਾਰ ਦੁਪਹਿਰ ਨੂੰ ਵਾਪਰਿਆ। ਮਿੰਨੀ ਵੈਨ ਪਲਟਦਿਆਂ ਹੀ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਸ਼ੀਸ਼ੇ ਤੋੜ ਕੇ ਵੈਨ 'ਚ ਫਸੇ ਬੱਚਿਆਂ ਨੂੰ ਬਾਹਰ ਕੱਢਿਆ। ਫਿਲਹਾਲ ਬੱਚਿਆਂ ਦਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ।
- PTC NEWS