'ਵੀਰ ਬਾਲ ਦਿਵਸ': ਸਾਨੂੰ ਅਪਣਾ ਅਤੀਤ ਜਾਣਨ ਦਾ ਮੌਕਾ ਮਿਲਿਆ: PM ਮੋਦੀ
ਨਵੀਂ ਦਿੱਲੀ : ਅੱਜ ਪੂਰਾ ਦੇਸ਼ ਯਾਨੀ ਕਿ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ 'ਚ ਕਰਵਾਏ ਜਾਣ ਵਾਲੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਦੇਸ਼ ਪਹਿਲਾ ਵੀਰ ਬਾਲ ਦਿਵਸ ਮਨਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਹਿਬਜ਼ਾਦਿਆ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬ ਦੇ ਬੱਚਿਆਂ ਦੀ ਸ਼ਹਾਦਤ ਸਾਰੇ ਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 26 ਦਸੰਬਰ ਦੇ ਦਿਨ ਹਰ ਸਾਲ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਮੁਗਲ ਰਾਜ ਹੰਕਾਰੀ ਸੀ ਪਰ ਗੁਰੂ ਸਾਹਿਬ ਦੇ ਸਾਹਿਬਜ਼ਾਦਿਆ ਨੇ ਮੁਗਲਾਂ ਦਾ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਪਾਸੇ ਲੱਖਾਂ ਦੀ ਫ਼ੌਜ ਅੱਗੇ ਗੁਰੂ ਸਾਹਿਬ ਨੇ ਡੱਟ ਕੇ ਮੁਕਾਬਲਾ ਕੀਤਾ।
ਪੀਐਮ ਮੋਦੀ ਦਾ ਕਹਿਣਾ ਹੈ ਕਿ ਚਾਰੇ ਸਾਹਿਬਜ਼ਦਿਆ ਨੇ ਮੁਗਲ ਸਮਰਾਜ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਸਮਾਂ ਸਾਨੂੰ ਅਪਣਾ ਅਤੀਤ ਜਾਣਨ ਦਾ ਮੌਕਾ ਦਿੰਦਾ ਹੈ। ਇਹ ਦੱਸਦਾ ਹੈ ਕਿ ਮਾਨਵਤਾ ਦੇ ਘੋਰ ਹਨ੍ਹੇਰੇ ਦੇ ਦੌਰ ਵਿੱਚ ਵੀ ਸਾਡੀ ਨੌਜਵਾਨ ਪੀੜ੍ਹੀ ਨੇ ਲੋਕਾਂ ਨੂੰ ਕਿਵੇਂ ਬਾਹਰ ਕੱਢਿਆ ਹੈ ਤੇ ਕੁਰਬਾਨੀਆਂ ਦੇ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੱਡਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਵੀਰ ਬਾਲ ਦਿਵਸ ਨਾਲ ਨਵੀਂ ਪੀੜੀ ਨੂੰ ਨਵਾਂ ਭਵਿੱਖ ਮਿਲੇਗਾ।
ਇਸ ਮੌਕੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਉਨ੍ਹਾਂ ਨੇ ਪ੍ਰਧਾਨ ਮੋਦੀ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੀ20 ਦੇ ਦੋ ਸੰਮੇਲਨ ਅੰਮ੍ਰਿਤਸਰ ਹੋ ਰਹੇ ਹਨ ਇਸ ਲਈ ਤੁਹਾਡਾ ਧੰਨਵਾਦ ਕਰਦਾ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਵਿਸ਼ਵ ਭਰ ਤੋਂ ਆਏ ਮਹਿਮਾਨਾਂ ਦਾ ਸਵਾਗਤ ਕਰਾਂਗੇ।
ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਭਗ 300 ਬਾਲ ਕੀਰਤਨੀਆਂ ਦੁਆਰਾ ਕੀਤੇ ਜਾਣ ਵਾਲੇ ਸ਼ਬਦ ਕੀਰਤਨ ਵਿੱਚ ਸ਼ਾਮਲ ਹੋਣਗੇ ਅਤੇ ਲਗਭਗ 3,000 ਬੱਚਿਆਂ ਦੁਆਰਾ ਕੀਤੇ ਜਾਣ ਵਾਲੇ ‘ਮਾਰਚ-ਪਾਸਟ’ ਨੂੰ ਹਰੀ ਝੰਡੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਨਮਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, 'ਵੀਰ ਬਾਲ ਦਿਵਸ 'ਤੇ ਅਸੀਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਾਹਸ ਨੂੰ ਯਾਦ ਕਰਦੇ ਹਾਂ। ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਸ ਨੂੰ ਵੀ ਯਾਦ ਕਰਦੇ ਹਾਂ।
- PTC NEWS