1993 Fake Encounter Case ’ਚ 32 ਸਾਲ ਬਾਅਦ ਫੈਸਲਾ; ਤਤਕਾਲੀ SP ਪਰਮਜੀਤ ਨੂੰ 10 ਸਾਲ ਦੀ ਸਜ਼ਾ, ਤਿੰਨ ਮੁਲਜ਼ਮ ਬਰੀ
1993 Fake Encounter Case News : ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 1993 ਵਿੱਚ ਕਾਂਸਟੇਬਲ ਗੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਤਤਕਾਲੀ ਇੰਸਪੈਕਟਰ ਅਤੇ ਸੇਵਾਮੁਕਤ ਐਸਪੀ ਪਰਮਜੀਤ ਸਿੰਘ ਵਿਰਕ ਨੂੰ ਅਗਵਾ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਦਸ ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ, ਜਦਕਿ ਤਿੰਨ ਹੋਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਮੁਹਾਲੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ’ਚ ਪੁਲਿਸ ਮੁਲਾਜ਼ਮ ਧਰਮ ਸਿੰਘ,ਕਸ਼ਮੀਰ ਸਿੰਘ,ਅਤੇ ਦਰਬਾਰਾ ਸਿੰਘ ਨੂੰ ਸਬੂਤਾਂ ਦੀ ਘਾਟ ਹੋਣ ਕਾਰਨ ਬਰੀ ਕਰ ਦਿੱਤਾ ਗਿਆ ਹੈ।
ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲਿਆ ਹੈ। ਤਿੰਨ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ, ਇਸ ਲਈ ਉਹ ਇਸ ਫੈਸਲੇ ਵਿਰੁੱਧ ਆਪਣੀ ਕਾਨੂੰਨੀ ਲੜਾਈ ਜਾਰੀ ਰੱਖਣਗੇ ਅਤੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਇਹ ਵੀ ਪੜ੍ਹੋ : Ghaggar River Water Level : ਮੀਂਹ ਕਾਰਨ ਘੱਗਰ ’ਚ ਵਧਿਆ ਪਾਣੀ ਦਾ ਪੱਧਰ, ਆਲੇ-ਦੁਆਲੇ ਦੇ ਪਿੰਡਾਂ ਦੀ ਵਧੀ ਫਿਕਰ
- PTC NEWS