Verka Milk Price : ਪੰਜਾਬ 'ਚ ਮਹਿੰਗਾ ਹੋਇਆ ਦੁੱਧ, ਵੇਰਕਾ ਨੇ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਕੀਤਾ ਵਾਧਾ
Verka Milk Price : ਪੰਜਾਬ ਸਰਕਾਰ ਨੇ ਦੁੱਧ ਦੀਆਂ ਕੀਮਤਾਂ 'ਚ ਵਾਧਾ ਕਰਦੇ ਹੋਏ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਦਿੱਤਾ ਹੈ। ਵੇਰਕਾ ਨੇ ਦੁੱਧ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਵਾਧੇ ਦਾ ਐਲਾਨ ਕੀਤਾ ਹੈ, ਜੋ 14 ਮਈ ਤੋਂ ਨਵੀਆਂ ਕੀਮਤਾਂ ਲਾਗੂ ਹੋ ਜਾਣਗੀਆਂ।

ਦੱਸ ਦਈਏ ਕਿ ਇਸਤੋਂ ਪਹਿਲਾਂ ਪੰਜਾਬ ਸਰਕਾਰ ਨੇ 1 ਮਈ ਤੋਂ ਦੁੱਧ ਦੀਆਂ ਖਰੀਦ ਕੀਮਤਾਂ 'ਚ ਵਾਧਾ ਕੀਤਾ ਸੀ। ਸਰਕਾਰੀ ਅਦਾਰੇ ਮਿਲਕਫੈਡ ਵੱਲੋਂ ਦੁੱਧ ਦੀ ਖਰੀਦ ਕੀਮਤ 'ਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ 'ਚ ਵਾਧੇ ਦਾ ਐਲਾਨ ਕੀਤਾ ਗਿਆ ਸੀ।
- PTC NEWS