Satish Shah Death : ਮਸ਼ਹੂਰ ਕਾਮੇਡੀਅਨ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ, 74 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
Satish Shah Death : ਅੱਜ ਬਾਲੀਵੁੱਡ ਅਤੇ ਟੈਲੀਵਿਜ਼ਨ ਜਗਤ ਲਈ ਇੱਕ ਦੁਖਦਾਈ ਖ਼ਬਰ ਆਈ ਹੈ। ਮਸ਼ਹੂਰ ਕਾਮੇਡੀਅਨ ਅਦਾਕਾਰ ਸਤੀਸ਼ ਸ਼ਾਹ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 74 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਖਰੀ ਸਾਹ ਲਿਆ। ਜਾਣਕਾਰੀ ਅਨੁਸਾਰ ਉਹ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਕਿਡਨੀ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਦੇ ਦੋਸਤ ਅਸ਼ੋਕ ਪੰਡਿਤ ਨੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੂੰ ਕਿਡਨੀ ਫੇਲੀਅਰ ਦੇ ਚੱਲਦੇ ਦਾਦਰ ਦੇ ਹਿੰਦੂਜਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਖ਼ਬਰ ਨੇ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।
ਅਸ਼ੋਕ ਪੰਡਿਤ ਨੇ ਆਪਣੇ ਐਕਸ ਅਕਾਊਂਟ 'ਤੇ ਇਹ ਵੀਡੀਓ ਸਾਂਝਾ ਕੀਤਾ। ਇਸ ਵਿੱਚ ਉਨ੍ਹਾਂ ਕਿਹਾ, "ਸਤੀਸ਼ ਸ਼ੁਰੂ ਵਿੱਚ ਘਰ ਵਿੱਚ ਸੀ। ਫਿਰ ਗੁਰਦੇ ਫੇਲ੍ਹ ਹੋਣ ਕਾਰਨ ਉਨ੍ਹਾਂ ਨੂੰ ਦਾਦਰ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਦਾਕਾਰ ਦਾ ਅੰਤਿਮ ਸਸਕਾਰ 26 ਅਕਤੂਬਰ ਨੂੰ ਮੁੰਬਈ ਦੇ ਬਾਂਦਰਾ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।"
ਇਨ੍ਹਾਂ ਫਿਲਮਾਂ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ
ਸਤੀਸ਼ ਸ਼ਾਹ ਨੇ ਫਿਲਮ "ਅਜੀਬ ਦਾਸਤਾਨ" (1978) ਨਾਲ ਬਾਲੀਵੁੱਡ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਸਤੀਸ਼ ਸ਼ਾਹ ਦੀਆਂ ਮਸ਼ਹੂਰ ਫਿਲਮਾਂ ਦੀ ਗੱਲ ਕਰੀਏ ਤਾਂ ਇਸ ਲਿਸਟ 'ਚ 'ਮੁਝਸੇ ਸ਼ਾਦੀ ਕਰੋਗੀ', 'ਕਲ ਹੋ ਨਾ ਹੋ', 'ਕਭੀ ਹਾਂ ਕਭੀ ਨਾ', 'ਹਮ ਸਾਥ ਸਾਥ ਹੈਂ', 'ਮੁਝਸੇ ਦੋਸਤੀ ਕਰੋਗੇ', 'ਇਸ਼ਕ ਵਿਸ਼ਕ', 'ਹਮ ਆਪਕੇ ਹੈਂ ਕੌਣ', ਹੀਰੋ ਨੰਬਰ -1 , ਨਰਸਿਮਹਾ', 'ਪੁਰਾਨਾ ਮੰਦਰ', 'ਦਿਲਵਾਲੇ ਦੁਲਹਨੀਆ ਲੇ ਜਾਏਂਗੇ', ਰਾਮਈਆ ਵਸਤਾਵਈਆ ਨਾਮ ਸ਼ਾਮਲ ਹਨ।
- PTC NEWS