Sukhdev Singh Dhindsa Death News : ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਜਾਣੋ ਕਦੋਂ ਅਤੇ ਕਿੱਥੇ ਹੋਵੇਗਾ ਅੰਤਿਮ ਸਸਕਾਰ
Sukhdev Singh Dhindsa Death News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਫੋਰਟਿਜ਼ ਹਸਪਤਾਲ ’ਚ ਭਰਤੀ ਸਨ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਲ ਲਏ। 89 ਸਾਲ ਦੀ ਉਮਰ ’ਚ ਸੁਖਦੇਵ ਸਿੰਘ ਢੀਂਡਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।
ਦੱਸ ਦਈਏ ਕਿ ਫੇਫੜਿਆਂ ਦੀ ਬੀਮਾਰੀ ਦੇ ਚੱਲਦੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਜ਼ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।
ਮਿਲੀ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਸ਼ੁਕਰਵਾਰ 30 ਮਈ ਨੂੰ ਕੀਤਾ ਜਾਵੇਗਾ।
ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਵਾਲ ਵਿੱਚ ਹੋਇਆ ਸੀ। ਉਸਨੇ ਆਪਣੀ ਗ੍ਰੈਜੂਏਸ਼ਨ ਸਰਕਾਰੀ ਰਣਬੀਰ ਕਾਲਜ, ਸੰਗਰੂਰ ਤੋਂ ਕੀਤੀ।
ਰਾਜਨੀਤੀ ਸਫਰ
ਪੰਜਾਬ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ 1972, 1977, 1980 ਅਤੇ 1985 ਵਿੱਚ ਵਿਧਾਨ ਸਭਾ ਚੋਣਾਂ ਜਿੱਤੀਆਂ। ਉਹ ਟਰਾਂਸਪੋਰਟ, ਖੇਡਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸ਼ਹਿਰੀ ਹਵਾਬਾਜ਼ੀ ਵਰਗੇ ਵਿਭਾਗਾਂ ਦੇ ਮੰਤਰੀ ਰਹੇ। ਇਸ ਦੇ ਨਾਲ ਹੀ, ਉਹ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਰਹੇ। ਉੱਥੇ ਹੀ ਜੇਕਰ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸੰਗਰੂਰ ਤੋਂ ਬਤੌਰ ਸਰਪੰਚ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਕੀਤੀ ਸੀ। 1972 ’ਚ ਧਨੌਲਾ ਤੋਂ ਬਤੌਰ ਅਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਜਿੱਤੀ।
ਸੁਖਦੇਵ ਸਿੰਘ ਢੀਂਡਸਾ ਦੀ ਰਾਜਨੀਤੀ ਸਫਰ ’ਤੇ ਇੱਕ ਝਾਂਤ
ਸਿਆਸੀ ਆਗੂਆਂ ਨੇ ਜਤਾਇਆ ਦੁੱਖ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ। ਵਾਹਿਗੁਰੂ ਵਾਹਿਗੁਰੂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ... ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ... ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼… — Bhagwant Mann (@BhagwantMann) May 28, 2025
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੁਖ ਜਾਹਿਰ ਕਰਦੇ ਹੋਏ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਜੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇੱਕ ਮਾਣਯੋਗ ਨੇਤਾ ਜਿਨ੍ਹਾਂ ਨੇ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਪੰਜਾਬ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ 'ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਜੀ ਦਾ ਅਕਾਲ ਚਲਾਣਾ ਬੇਹੱਦ ਦੁਖਦਾਈ ਹੈ। ਉਹਨਾਂ ਨੇ ਬੜਾ ਲੰਮਾ ਸਮਾਂ ਪੰਜਾਬ ਦੀ ਪ੍ਰਤਿਨਿਧਤਾ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਕੀਤੀ। ਉਹਨਾਂ ਦਾ ਜਾਣਾ ਸਾਡੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਗੁਰੂ ਸਾਹਿਬ ਢੀਂਡਸਾ ਸਾਬ੍ਹ ਦੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ।
ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਜੀ ਦਾ ਅਕਾਲ ਚਲਾਣਾ ਬੇਹੱਦ ਦੁਖਦਾਈ ਹੈ। ਉਹਨਾਂ ਨੇ ਬੜਾ ਲੰਮਾ ਸਮਾਂ ਪੰਜਾਬ ਦੀ ਪ੍ਰਤਿਨਿਧਤਾ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਕੀਤੀ। ਉਹਨਾਂ ਦਾ ਜਾਣਾ ਸਾਡੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਗੁਰੂ ਸਾਹਿਬ ਢੀਂਡਸਾ ਸਾਬ੍ਹ ਦੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਅਤੇ ਪਰਿਵਾਰ ਨੂੰ ਇਸ ਦੁੱਖ… pic.twitter.com/mKuvYBRm36 — Bikram Singh Majithia (@bsmajithia) May 28, 2025
ਇਹ ਵੀ ਪੜ੍ਹੋ : Kharar Master Plan Construction ’ਤੇ ਲੱਗੀ ਬ੍ਰੇਕ; ਹਾਈਕੋਰਟ ਨੇ ਅਫਸਰਾਂ ਦੀ ਤਨਖਾਹਾਂ ’ਤੇ ਲਗਾਈ ਰੋਕ
- PTC NEWS