Advertisment

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮਾਂ ’ਚ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

author-image
ਜਸਮੀਤ ਸਿੰਘ
New Update
ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮਾਂ ’ਚ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ
Advertisment

ਚੰਡੀਗੜ, 7 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਇਲਜ਼ਾਮਾਂ ਹੇਠ ਮੁਕੱਦਮਾ ਦਰਜ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।



ਇਹ ਵੀ ਪੜ੍ਹੋ: ਪੰਜਾਬ ਕੈਬਨਿਟ ’ਚ ਵੱਡਾ ਫੇਰਬਦਲ: ਬੈਂਸ ਤੋਂ ਵਾਪਸ ਲਏ ਵਿਭਾਗ, ਡਾ. ਬਲਬੀਰ ਸਿੰਘ ਬਣੇ ਸਿਹਤ ਮੰਤਰੀ

Advertisment

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਪੀ.ਐਸ.ਆਈ.ਈ.ਸੀ. ਦੇ 7 ਮੁਲਜ਼ਮ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਲੈ ਲਿਆ ਹੈ। ਇਹਨਾਂ ਮੁਲਜ਼ਮਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀਐਮ (ਪ੍ਰਸੋਨਲ), ਜੇ.ਐਸ ਭਾਟੀਆ ਮੁੱਖ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀ.ਪੀ. (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀ.ਏ. ਅਤੇ ਸੰਦੀਪ ਸਿੰਘ ਐਸ.ਡੀ.ਈ.  ਸ਼ਾਮਲ ਹਨ, ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਇੰਨਾਂ ਦੋਸ਼ੀਆਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਜਦ ਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।



ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ, ਡਾ.ਬਲਬੀਰ ਸਿੰਘ ਦੀ ਪੰਜਾਬ ਵਜ਼ਾਰਤ 'ਚ ਸ਼ਾਮਲ ਹੋਣ ਦੀ ਸੰਭਾਵਨਾ

ਇਸ ਮਾਮਲੇ ਸਬੰਧੀ ਪੀ.ਐਸ.ਆਈ.ਈ.ਸੀ. ਦੇ ਉਕਤ ਸਾਰੇ ਮੁਲਜ਼ਮ ਅਧਿਕਾਰੀਆਂ/ਕਰਮਚਾਰੀਆਂ ਅਤੇ ਸਾਬਕਾ ਮੰਤਰੀ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ  ਧਾਰਾ 409, 420, 465, 467, 468, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ

- PTC NEWS
punjab-vigilance-bureau psiec-officer-sp-singh sp-singh
Advertisment

Stay updated with the latest news headlines.

Follow us:
Advertisment