Sat, Dec 13, 2025
Whatsapp

Bribe Case : ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ASI ਰੰਗੇ ਹੱਥੀਂ ਕਾਬੂ

Mohali Police : ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਛੰਨਾ ਗੁਲਾਬ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ, ਜੋ ਇਸ ਸਮੇਂ ਐਸਏਐਸ ਨਗਰ ਜ਼ਿਲ੍ਹੇ ਦੇ ਖਰੜ ਦੀ ਗਿਲਕੋ ਵੈਲੀ ਵਿਖੇ ਰਹਿ ਰਿਹਾ ਹੈ।

Reported by:  PTC News Desk  Edited by:  KRISHAN KUMAR SHARMA -- September 30th 2025 11:26 AM -- Updated: September 30th 2025 11:28 AM
Bribe Case : ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ASI ਰੰਗੇ ਹੱਥੀਂ ਕਾਬੂ

Bribe Case : ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪੰਜਾਬ ਪੁਲਿਸ ਦਾ ASI ਰੰਗੇ ਹੱਥੀਂ ਕਾਬੂ

Punjab Police ASI Bribe Case : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਛੰਨਾ ਗੁਲਾਬ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ, ਜੋ ਇਸ ਸਮੇਂ ਐਸਏਐਸ ਨਗਰ ਜ਼ਿਲ੍ਹੇ ਦੇ ਖਰੜ ਦੀ ਗਿਲਕੋ ਵੈਲੀ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏਐਸਆਈ ਉਸ ਵਿਰੁੱਧ ਆਈਪੀਸੀ ਦੀ ਧਾਰਾ 406 ਅਤੇ 420 ਤਹਿਤ ਥਾਣਾ ਲਾਲੜੂ ਵਿਖੇ ਦਰਜ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਉਸ ਨੇ ਉਸ ਕੋਲੋਂ 1,30,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਤੋਂ ਇਹ ਰਿਸ਼ਵਤ ਜਾਂਚ ਵਿੱਚ ਉਸਦਾ ਪੱਖ ਲੈਣ ਬਦਲੇ ਮੰਗੀ ਗਈ ਹੈ, ਜਿਸ ਵਿੱਚ ਪੁਲਿਸ ਰਿਮਾਂਡ ਦੌਰਾਨ 10,00,000 ਰੁਪਏ ਦੀ ਠੱਗੀ ਵਾਲੀ ਰਕਮ ਦੀ ਵਸੂਲੀ ਤੋਂ ਬਚਾਉਣਾ, ਭਵਿੱਖੀ ਜਾਂਚ ਵਿੱਚ ਨਰਮੀ ਵਰਤਣਾ ਅਤੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਕਬਜ਼ੇ ਵਿੱਚ ਲਈ ਗਈ, ਪਰ ਰਿਕਾਰਡ 'ਚ ਦਰਜ ਨਾ ਕੀਤੀ, ਸ਼ਿਕਾਇਤਕਰਤਾ ਦੀ ਕਾਰ ਨੂੰ ਛੱਡਣਾ ਸ਼ਾਮਲ ਹੈ। 

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਮੁਲਜ਼ਮ ਕਰਮਚਾਰੀ ਵੱਲੋਂ ਰਿਸ਼ਵਤ ਦੀ ਕੁੱਲ ਰਕਮ ਵਿੱਚੋਂ ਪਹਿਲੀ ਕਿਸ਼ਤ ਵਜੋਂ 30,000 ਰੁਪਏ ਤੁਰੰਤ ਅਦਾ ਕਰਨ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਰਮਚਾਰੀ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਫੜਨ ਲਈ ਟੀਮ ਦਾ ਗਠਨ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਯੋਜਨਾ ਅਨੁਸਾਰ, ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਲਾਲੜੂ ਦੇ ਨੈਸ਼ਨਲ ਹਾਈਵੇਅ 'ਤੇ ਸਥਿਤ ਪੰਜਾਬੀ ਵੈਸ਼ਨੋ ਢਾਬੇ 'ਤੇ ਮਿਲਣ ਲਈ ਬੁਲਾਇਆ, ਜਿੱਥੇ ਉਹ ਆਪਣੀ ਨਿੱਜੀ ਗੱਡੀ ਵਿੱਚ ਪਹੁੰਚਿਆ। ਇਸ ਮੌਕੇ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

- PTC NEWS

Top News view more...

Latest News view more...

PTC NETWORK
PTC NETWORK