Mon, Dec 22, 2025
Whatsapp

'ਆਪ' ਵਿਧਾਇਕ ਦੇ ਪੀਏ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆ ਕੀਤਾ ਕਾਬੂ

Reported by:  PTC News Desk  Edited by:  Pardeep Singh -- February 16th 2023 07:02 PM -- Updated: February 16th 2023 09:26 PM
'ਆਪ' ਵਿਧਾਇਕ ਦੇ ਪੀਏ  ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆ ਕੀਤਾ ਕਾਬੂ

'ਆਪ' ਵਿਧਾਇਕ ਦੇ ਪੀਏ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਰਿਸ਼ਵਤ ਲੈਂਦਿਆ ਕੀਤਾ ਕਾਬੂ

ਚੰਡੀਗੜ੍ਹ : ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਪ੍ਰਾਈਵੇਟ ਨਿੱਜੀ ਸਹਾਇਕ (ਪੀਏ) ਰਸ਼ੀਮ ਗਰਗ, ਵਾਸੀ ਸਮਾਣਾ, ਜਿਲਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਇਹ ਰਿਸ਼ਵਤ 'ਆਪ' ਵਿਧਾਇਕ ਦੇ ਪੀਏ ਰਸ਼ੀਮ ਗਰਗ ਨੇ ਪਿੰਡ ਗੁੱਡਾ ਦੀ ਪੰਚਾਇਤ ਦੇ ਬਿੱਲ ਪਾਸ ਕਰਵਾਉਣ ਦੇ ਬਦਲੇ ਲਈ ਸੀ। 


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਘੁੱਦਾ, ਬਲਾਕ ਸੰਗਤ, ਬਠਿੰਡਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸਰਪੰਚ ਤੇ ਉਸਦੇ ਪਤੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜਾਮ ਲਾਇਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ ਕਰਾਉਣ ਬਦਲੇ ਉਕਤ ਮੁਲਜ਼ਮ ਉਸ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਪਰ ਉਹ ਇਸ ਕੰਮ ਲਈ ਰਿਸ਼ਵਤ ਨਹੀਂ ਸੀ ਦੇਣਾ ਚਾਹੁੰਦੀ  ਪਰ ਉਹ ਮਜਬੂਰਨ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ ਵਾਰ ਮੰਗ ਕਰ ਰਿਹਾ ਹੈ।


ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4 ਲੱਖ ਰੁਪਏ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

- PTC NEWS

Top News view more...

Latest News view more...

PTC NETWORK
PTC NETWORK