Advertisment

ਵਿਜੀਲੈਂਸ ਨੇ ASI ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ

author-image
Pardeep Singh
Updated On
New Update
ਵਿਜੀਲੈਂਸ ਨੇ ASI  ਨੂੰ ਰਿਸ਼ਵਤ ਲੈਂਦੇ ਕੀਤਾ ਕਾਬੂ
Advertisment

ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅਦਾਲਤੀ ਕੰਪਲੈਕਸ ਲੁਧਿਆਣਾ ਦੇ ਹਵਾਲਾਤ  ਵਿਖੇ ਡਿਊਟੀ ਕਰ ਰਹੇ ਇੱਕ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਮੇਘਰਾਜ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 1,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। 

Advertisment

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ ਨੂੰ ਰਮਨਜੀਤ ਕੌਰ ਵਾਸੀ ਸਤਿਗੁਰੂ ਨਗਰ ਲੁਧਿਆਣਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿਰਫ਼ਤਾਰ ਕੀਤਾ ਗਿਆ ਹੈ।

 ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ 4 ਜਨਵਰੀ ਨੂੰ ਅਦਾਲਤ ਵਿੱਚ ਪੇਸ਼ੀ ਭੁਗਤਣ ਸਮੇਂ ਉਸ ਦੇ ਪਤੀ, ਜੋ ਨਿਆਂਇਕ ਹਿਰਾਸਤ ਵਿੱਚ ਸੀ ਨੂੰ ਹਵਾਲਾਤ ਵਿੱਚ ਰੱਖਣ ਲਈ 1000 ਰੁਪਏ ਦੀ ਰਿਸ਼ਵਤ  ਮੰਗੀ। 

ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਭਾਰਤ ਨਗਰ ਚੌਂਕ, ਲੁਧਿਆਣਾ ਨੇੜਿਓਂ ਸ਼ਿਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਉਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

- PTC NEWS
latest-news punjabi-news punjab-vigilance-bureau
Advertisment

Stay updated with the latest news headlines.

Follow us:
Advertisment