Advertisment

ਵਿਜੀਲੈਂਸ ਕੋਲ 7 ਮਹੀਨਿਆਂ 'ਚ 3.5 ਲੱਖ ਤੋਂ ਵੱਧ ਸ਼ਿਕਾਇਤਾਂ

author-image
ਜਸਮੀਤ ਸਿੰਘ
Updated On
New Update
ਵਿਗਿਲੈਂਸ ਕੋਲ 7 ਮਹੀਨਿਆਂ 'ਚ 3.5 ਲੱਖ ਤੋਂ ਵੱਧ ਸ਼ਿਕਾਇਤਾਂ
Advertisment

ਚੰਡੀਗੜ੍ਹ, 3 ਨਵੰਬਰ: 'ਆਪ' ਦੇ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਸਰਗਰਮ ਮੋਡ 'ਚ ਹੈ। ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੰਤਰੀਆਂ ਸਮੇਤ ਸਿਵਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਲਗਾਤਾਰ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪਿਛਲੇ 7 ਮਹੀਨਿਆਂ ਵਿੱਚ ਕੁੱਲ 3,54,882 ਸ਼ਿਕਾਇਤਾਂ ਵਿਜੀਲੈਂਸ ਕੋਲ ਪਹੁੰਚੀਆਂ ਹਨ। ਇਨ੍ਹਾਂ ਵਿੱਚੋਂ 5551 ਸ਼ਿਕਾਇਤਕਰਤਾਵਾਂ ਨੇ ਸ਼ਿਕਾਇਤ ਦੇ ਨਾਲ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਭੇਜ ਦਿੱਤੀ ਹੈ।

Advertisment

ਕੁੱਲ 2709 ਸ਼ਿਕਾਇਤਾਂ ਦੇ ਮਾਮਲੇ ਹੋਰ ਸਬੰਧਤ ਵਿਭਾਗਾਂ ਨੂੰ ਭੇਜੇ ਗਏ ਹਨ। ਵਿਜੀਲੈਂਸ ਨੂੰ ਆਡੀਓ-ਵੀਡੀਓ ਰਿਕਾਰਡਿੰਗ ਸਮੇਤ 221 ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਵਿੱਚੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਤਹਿਤ ਵੱਖ-ਵੱਖ ਥਾਣਿਆਂ ਵਿੱਚ ਕੁੱਲ 50 ਐਫ.ਆਈ.ਆਰ. ਦਰਜ ਕੀਤੀਆਂ ਹਨ।

ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਕਿੰਨੇ ਕੇਸ ਦਰਜ ਹੋਏ 

ਅੰਮ੍ਰਿਤਸਰ ਵਿੱਚ 5, ਜਲੰਧਰ ਵਿੱਚ 7, ਜਲੰਧਰ ਦਿਹਾਤੀ ਵਿੱਚ 1, ਲੁਧਿਆਣਾ ਵਿੱਚ 6, ਹੁਸ਼ਿਆਰਪੁਰ ਵਿੱਚ 1, ਫਿਰੋਜ਼ਪੁਰ ਵਿੱਚ 9, ਰੂਪਨਗਰ ਵਿੱਚ 6, ਪਟਿਆਲਾ ਵਿੱਚ 6, ਬਠਿੰਡਾ ਵਿੱਚ 5 ਅਤੇ ਫਲਾਇੰਗ ਸਕੁਐਡ ਮੁਹਾਲੀ ਵਿੱਚ 4 ਕੇਸ ਦਰਜ ਕੀਤੇ ਗਏ ਹਨ। ਵਿਜੀਲੈਂਸ ਟੀਮਾਂ ਵੱਲੋਂ ਇਨ੍ਹਾਂ ਸਾਰੇ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਨ ਅਦਾਲਤ ਵਿੱਚ ਚਲਾਨ ਪੇਸ਼ ਹੋਣ ਵਿੱਚ ਕੁੱਝ ਸਮਾਂ ਲੱਗ ਸਕਦਾ ਹੈ।



- ਰਿਪੋਰਟਰ ਰਾਵਿੰਦਰਮੀਤ ਦੇ ਸਹਿਯੋਗ ਨਾਲ 

- PTC NEWS
punjab-government vigilance-bureau punjab-vigilance-bureau
Advertisment

Stay updated with the latest news headlines.

Follow us:
Advertisment