Sun, Apr 28, 2024
Whatsapp

ਭਰਤ ਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ, ਕਿਸੇ ਨੇ ਨਹੀਂ ਖੋਲ੍ਹਿਆਂ ਦਰਵਾਜ਼ਾ, ਵਾਪਿਸ ਪਰਤੀ ਟੀਮ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।

Written by  Shameela Khan -- September 27th 2023 11:54 AM -- Updated: September 27th 2023 12:13 PM
ਭਰਤ ਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ, ਕਿਸੇ ਨੇ ਨਹੀਂ ਖੋਲ੍ਹਿਆਂ ਦਰਵਾਜ਼ਾ, ਵਾਪਿਸ ਪਰਤੀ ਟੀਮ

ਭਰਤ ਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ, ਕਿਸੇ ਨੇ ਨਹੀਂ ਖੋਲ੍ਹਿਆਂ ਦਰਵਾਜ਼ਾ, ਵਾਪਿਸ ਪਰਤੀ ਟੀਮ

ਪਟਿਆਲਾ : ਵਿਜੀਲੈਂਸ ਬਿਊਰੋ ਦੀ ਟੀਮ ਬੁੱਧਵਾਰ ਦੀ ਸਵੇਰ ਭਰਤ ਇੰਦਰ ਚਾਹਲ ਦੇ ਘਰ ਪੁੱਜੀ। ਕਰੀਬ ਅੱਧਾ ਘੰਟਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਵੀ ਕੋਈ ਬਾਹਰ ਨਹੀਂ ਆਇਆ ਅਤੇ ਨਾ ਦਰਵਾਜ਼ਾ ਖੁੱਲ੍ਹਿਆ ਜਿਸ ਤੋਂ ਬਾਅਦ ਵਿਜੀਲੈਂਸ ਟੀਮ ਵਾਪਿਸ ਪਰਤ ਗਈ। ਵਿਜੀਲੈਂਸ ਟੀਮ 'ਚ 2 ਔਰਤਾਂ ਸਮੇਤ ਸੱਤ ਮੈਬਰ ਸ਼ਾਮਲ ਸਨ।

ਇਨ੍ਹਾਂ ਨੇ ਮੀਡੀਆ ਨਾਲ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਦਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਚ ਸਲਾਹਕਾਰ ਵਜੋਂ ਕੈਬਨਿਟ ਰੈਂਕ ਵਾਲੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵਲੋਂ ਚਾਹਲ ਦੀ ਗ੍ਰਿਫ਼ਤਾਰੀ ਲਈ ਉਸਦੀ ਭਾਲ ਕੀਤੀ ਜਾ ਰਹੀ ਹੈ।


ਦਰਅਸਲ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿੱਖੇ ਭਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ  ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ। 

ਇਹ ਵੀ ਪੜ੍ਹੋ: ਸਾਬਕਾ CM ਕੈਪਟਨ ਦੇ ਸਲਾਹਕਾਰ ਰਹਿ ਚੁੱਕੇ ਭਰਤਇੰਦਰ ਸਿੰਘ ਚਾਹਲ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਕੀ ਹੈ ਮਾਮਲਾ

- PTC NEWS

Top News view more...

Latest News view more...