BSF ਦੇ ਚੌਕਸ ਜਵਾਨਾਂ ਨੇ ਇੱਕ ਵਾਰ ਫਿਰ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਕੀਤਾ ਨਾਕਾਮ
11 ਮਾਰਚ: ਅੱਜ ਸਵੇਰੇ ਲਗਭਗ 03:12 'ਤੇ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਧਨੋਏ ਕਲਾਂ ਦੇ ਨੇੜੇ ਦੇ ਖੇਤਰ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਇੱਕ ਸ਼ੱਕੀ ਉਡਾਣ ਵਾਲੀ ਵਸਤੂ (ਡਰੋਨ) ਦੇ ਦਾਖਲ ਹੋਣ ਦੀ ਗੂੰਜਦੀ ਆਵਾਜ਼ ਸੁਣਾਈ ਦਿੱਤੀ। ਨਿਰਧਾਰਿਤ ਅਭਿਆਸ ਦੇ ਅਨੁਸਾਰ ਜਵਾਨਾਂ ਨੇ ਗੋਲੀਬਾਰੀ ਕਰਕੇ ਡਰੋਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦਰਮਿਆਨ ਡੂੰਘਾਈ ਵਾਲੇ ਖੇਤਰ ਵਿੱਚ ਤਾਇਨਾਤ ਜਵਾਨਾਂ ਨੇ ਖੇਤਾਂ ਵਿੱਚ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਵੀ ਸੁਣੀ। ਜਿਸ ਤੋਂ ਬਾਅਦ ਖੇਤਰ ਦੀ ਸ਼ੁਰੂਆਤੀ ਤਲਾਸ਼ੀ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਪਿੰਡ ਧਨੋਏ ਕਲਾਂ ਦੇ ਖੇਤਾਂ ਵਿੱਚੋਂ 03 ਪੈਕੇਟ ਬਰਾਮਦ ਕੀਤੇ, ਜੋ ਕਿ ਹੈਰੋਇਨ (ਕੁੱਲ 3.055 ਕਿਲੋਗ੍ਰਾਮ) ਹੋਣ ਦਾ ਸ਼ੱਕ ਹੈ। ਇਸ ਨਾਲ BSF ਦੇ ਚੌਕਸ ਜਵਾਨਾਂ ਨੇ ਇੱਕ ਵਾਰ ਫਿਰ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।
- PTC NEWS