Thu, Jun 25, 2026
Whatsapp

Ferozpur : ਮਮਦੋਟ ਨਗਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਦੌਰਾਨ ਹਿੰਸਾ, ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ

Mamdot Nagar Panchayat : ਮਮਦੋਟ ਵਿੱਚ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ। ਨਾਮਜ਼ਦਗੀ ਕੇਂਦਰ ਦੇ ਬਾਹਰ ਸਮਾਜ ਸੇਵੀ ਗੁਰਪ੍ਰੀਤ ਸੇਖੋ ਅਤੇ ਕਾਂਗਰਸ ਦੇ ਸਮਰਥਕਾਂ ਵਿਚਾਲੇ ਤਿੱਖੀ ਬਹਿਸ ਹੋਈ, ਜੋ ਕੁਝ ਹੀ ਮਿੰਟਾਂ ਵਿੱਚ ਹੰਗਾਮੇ ਅਤੇ ਝੜਪ ਵਿੱਚ ਤਬਦੀਲ ਹੋ ਗਈ।

Reported by:  PTC News Desk  Edited by:  KRISHAN KUMAR SHARMA -- June 25th 2026 02:41 PM -- Updated: June 25th 2026 02:49 PM
Ferozpur : ਮਮਦੋਟ ਨਗਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਦੌਰਾਨ ਹਿੰਸਾ, ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ

Ferozpur : ਮਮਦੋਟ ਨਗਰ ਪੰਚਾਇਤ ਦੀ ਚੋਣ ਲਈ ਨਾਮਜ਼ਦਗੀ ਦੌਰਾਨ ਹਿੰਸਾ, ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ

Mamdot Nagar Panchayat : ਫਿਰੋਜ਼ਪੁਰ ਦੇ ਕਸਬਾ ਮਮਦੋਟ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਸਿਆਸੀ ਮਾਹੌਲ ਉਸ ਵੇਲੇ ਹਿੰਸਕ ਹੋ ਗਿਆ, ਜਦੋਂ ਸਮਾਜ ਸੇਵੀ ਗੁਰਪ੍ਰੀਤ ਸੇਖੋਂ ਅਤੇ ਕਾਂਗਰਸ ਦੇ ਵਰਕਰ ਆਪਸ ਵਿੱਚ ਭਿੜ ਗਏ। ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਕਰਾਰ ਹੋਈ, ਫਿਰ ਹੱਥੋਪਾਈ ਅਤੇ ਹੰਗਾਮਾ ਸ਼ੁਰੂ ਹੋ ਗਿਆ। ਮਾਮਲਾ ਇੰਨਾ ਵਧ ਗਿਆ ਕਿ ਗੋਲੀਆਂ ਤੱਕ ਚੱਲ ਗਈਆਂ, ਜਿਸ ਵਿੱਚ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਹਿੰਸਾ ਨਾਲ ਮਮਦੋਟ 'ਚ ਮਾਹੌਲ ਹੋਇਆ ਤਣਾਅਪੂਰਨ


ਮਮਦੋਟ ਵਿੱਚ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ। ਨਾਮਜ਼ਦਗੀ ਕੇਂਦਰ ਦੇ ਬਾਹਰ ਸਮਾਜ ਸੇਵੀ ਗੁਰਪ੍ਰੀਤ ਸੇਖੋ ਅਤੇ ਕਾਂਗਰਸ ਦੇ ਸਮਰਥਕਾਂ ਵਿਚਾਲੇ ਤਿੱਖੀ ਬਹਿਸ ਹੋਈ, ਜੋ ਕੁਝ ਹੀ ਮਿੰਟਾਂ ਵਿੱਚ ਹੰਗਾਮੇ ਅਤੇ ਝੜਪ ਵਿੱਚ ਤਬਦੀਲ ਹੋ ਗਈ। ਦੋਵਾਂ ਧਿਰਾਂ ਨੇ ਇੱਕ-ਦੂਜੇ 'ਤੇ ਗੰਭੀਰ ਦੋਸ਼ ਲਗਾਏ ਹਨ।

ਸਮਾਜ ਸੇਵੀ  ਗੁਰਪ੍ਰੀਤ ਸਿੰਘ ਸੇਖੋਂ ਨੇ ਦੋਸ਼ ਲਗਾਇਆ ਕਿ ਕਾਂਗਰਸੀ ਵਰਕਰਾਂ ਨੇ ਸਰੇਆਮ ਗੁੰਡਾਗਰਦੀ ਕੀਤੀ ਅਤੇ ਨਾਮਜ਼ਦਗੀ ਕੇਂਦਰ ਦੇ ਬਾਹਰ ਭੀੜ ਇਕੱਠੀ ਕਰਕੇ ਗੁਰਪ੍ਰੀਤ ਸੇਖੋ ਦੇ ਵਰਕਰਾਂ ਨੂੰ  ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਹੌਲ ਸ਼ਾਂਤ ਰੱਖਣ ਦੇ ਯਤਨ ਕੀਤੇ ਜਾ ਰਹੇ ਸਨ ਪਰ ਕਾਂਗਰਸ ਨੇ ਜਾਣਬੁੱਝ ਕੇ ਸਥਿਤੀ ਨੂੰ ਖਰਾਬ ਕੀਤਾ।

ਕਾਂਗਰਸ ਨੇ ਲਾਏ ਦੋਸ਼

ਦੂਜੇ ਪਾਸੇ, ਕਾਂਗਰਸ ਦੇ ਆਗੂ ਆਸ਼ੂ ਬਾਂਗੜ ਨੇ ਦਾਅਵਾ ਕੀਤਾ ਕਿ ਸਮਾਜ ਸੇਵੀ ਗੁਰਪ੍ਰੀਤ ਸੇਖੋਂ ਨੇ ਗੁੰਡਿਆਂ ਦੀ ਮਦਦ ਨਾਲ ਕਾਂਗਰਸੀ ਵਰਕਰਾਂ 'ਤੇ ਹਮਲਾ ਕਰਵਾਇਆ। ਕਾਂਗਰਸੀ ਵਰਕਰਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਫਾਇਰਿੰਗ ਵੀ ਕੀਤੀ ਗਈ। ਬਾਂਗੜ ਨੇ ਦੋਸ਼ ਲਗਾਇਆ ਕਿ ਕਾਂਗਰਸੀ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਫਾਈਰਿੰਗ ਦੌਰਾਨ ਇੱਕ ਨੌਜਵਾਨ ਜ਼ਖ਼ਮੀ

ਫਾਇਰਿੰਗ ਵਿੱਚ ਜ਼ਖ਼ਮੀ ਹੋਏ ਨੌਜਵਾਨ ਨੇ ਦਾਅਵਾ ਕੀਤਾ ਕਿ ਉਸ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਸਰੇਆਮ ਗੋਲੀਆਂ ਚਲਾਈਆਂ ਗਈਆਂ। ਜ਼ਖ਼ਮੀ ਨੂੰ ਪਹਿਲਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਬਾਅਦ ਵਿੱਚ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਹਾਲਾਤ ਨੂੰ ਕਾਬੂ ਵਿੱਚ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮਾਹੌਲ ਖਰਾਬ ਕਰਨ ਵਾਲੇ ਅਤੇ ਗੁੰਡਾਗਰਦੀ ਕਰਨ ਵਾਲੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਫਿਲਹਾਲ ਮਮਦੋਟ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਿਆਸੀ ਪਾਰਟੀਆਂ ਇੱਕ-ਦੂਜੇ 'ਤੇ ਦੋਸ਼ ਲਗਾ ਰਹੀਆਂ ਹਨ, ਜਦਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK