Police viral video : ਵਿਆਹ ਸਮਾਗਮ 'ਚ ਹੱਥਕੜੀ ਲਗਾਏ ਭੰਗੜਾ ਪਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ ,ਜਾਣੋ ਅਸਲ ਸੱਚਾਈ
Punjab Police viral video : ਪੁਲਿਸ ਮੁਲਾਜ਼ਮਾਂ ਵੱਲੋਂ ਹੱਥਕੜੀ ਲਗਾਏ ਇੱਕ ਸਰਦਾਰ ਮੁੰਡੇ ਦੀ ਵਿਆਹ ਸਮਾਗਮ 'ਚ ਭੰਗੜਾ ਪਾਉਂਦੇ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਜਿਸ ਨੂੰ ਪੰਜਾਬ ਪੁਲਿਸ ਦੇ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ ,ਜੋ ਕਿ ਫੇਕ ਹੈ। ਜਿਸ 'ਤੇ ਬਹੁਤ ਸਾਰੇ ਲੋਕ ਪੰਜਾਬ ਪੁਲਿਸ ਖਿਲਾਫ਼ ਮਾੜੀਆਂ ਟਿੱਪਣੀਆਂ ਕਰ ਰਹੇ ਹਨ। ਕੁੱਝ ਲੋਕ ਕਹਿ ਰਹੇ ਨੇ ਨੌਜਵਾਨ ਆਪਣੇ ਦੋਸਤ ਦੇ ਵਿਆਹ 'ਚ ਭੰਗੜਾ ਪਾਉਣ ਲਈ ਜੇਲ੍ਹ 'ਚੋਂ ਆਇਆ।
ਹੁਣ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਾ ਬਿਆਨ ਆਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕਿਹਾ ਕਿ ਮੀਡੀਆ ਵਿਚ ਵਾਇਰਲ ਹੋ ਰਹੀ ਵੀਡੀਓ ਨੂੰ ਗਲਤ ਤਰੀਕੇ ਨਾਲ ਪੰਜਾਬ ਪੁਲਿਸ ਨਾਲ ਜੋੜਿਆ ਜਾ ਰਿਹਾ ਹੈ ਅਤੇ ਇਹ ਪੰਜਾਬ ਵਿਚ ਰਿਕਾਰਡ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਵਿਚ ਦਿਖਾਈ ਦੇਣ ਵਾਲੀ ਵਰਦੀ ਪੰਜਾਬ ਪੁਲਿਸ ਦੁਆਰਾ ਨਹੀਂ ਵਰਤੀ ਜਾਂਦੀ।
ਇਹ ਝੂਠੀ ਅਤੇ ਤੱਥਾਂ ਤੋਂ ਬਿਨਾਂ ਗਲਤ ਖ਼ਬਰ ਹੈ। ਕਿਰਪਾ ਕਰਕੇ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕੀਤੀ ਜਾਵੇ ਅਤੇ ਅਫਵਾਹਾਂ ਜਾਂ ਗਲਤ ਜਾਣਕਾਰੀ ਨਾ ਫੈਲਾਈ ਜਾਵੇ। ਦੱਸ ਦੇਈਏ ਕਿ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਹੱਥਕੜੀ ਪਾਏ ਇਕ ਨੌਜਵਾਨ ਭੰਗੜਾ ਪਾਉਂਦਾ ਹੋਇਆ ਦਿਖਾਈ ਦੇ ਰਿਹਾ ਹੈ ਤੇ ਕੁਝ ਪੁਲਿਸ ਮੁਲਾਜ਼ਮ ਉਸ ਨਾਲ ਖੜੇ ਦਿਖਾਈ ਦੇ ਰਹੇ ਹਨ।
- PTC NEWS