Wed, May 15, 2024
Whatsapp

ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਬਾਰੇ ਅੰਮ੍ਰਿਤਪਾਲ ਦੇ ਪਿਤਾ ਨੇ ਦਿੱਤਾ ਇਹ ਜਵਾਬ

ਵਿਰਸਾ ਸਿੰਘ ਵਲਟੋਹਾ ਨੇ ਸੋਮਵਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਵਿਰਸਾ ਸਿੰਘ ਵਲਟੋਹਾ ਇਸ ਤੋਂ ਪਹਿਲਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ।

Written by  KRISHAN KUMAR SHARMA -- April 29th 2024 11:10 AM -- Updated: April 29th 2024 12:25 PM
ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਬਾਰੇ ਅੰਮ੍ਰਿਤਪਾਲ ਦੇ ਪਿਤਾ ਨੇ ਦਿੱਤਾ ਇਹ ਜਵਾਬ

ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਸਮਰਥਨ ਦੇਣ ਬਾਰੇ ਅੰਮ੍ਰਿਤਪਾਲ ਦੇ ਪਿਤਾ ਨੇ ਦਿੱਤਾ ਇਹ ਜਵਾਬ

Lok Sabha Election 2024: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਟਿਕਟ ਮਿਲਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਸੋਮਵਾਰ ਭਾਈ ਅੰਮ੍ਰਿਤਪਾਲ ਸਿੰਘ (Amritpal Singh) ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਵਿਰਸਾ ਸਿੰਘ ਵਲਟੋਹਾ ਇਸ ਤੋਂ ਪਹਿਲਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ। ਦੱਸ ਦਈਏ ਕਿ ਬੀਤੇ ਦਿਨ ਵਲਟੋਹਾ ਨੇ ਦਾਅਵਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਚੋਣਾਂ 'ਚ ਸਹਿਯੋਗ ਦਾ ਵਾਅਦਾ ਕੀਤਾ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਮੁਲਾਕਾਤ ਦੌਰਾਨ ਪਰਿਵਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਬੀਤੇ ਦਿਨ ਭਾਈ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ (Khadoor Sahib) ਤੋਂ ਆਜ਼ਾਦ ਚੋਣ ਲੜਨ ਬਾਰੇ ਉਨ੍ਹਾਂ ਦੇ ਮਾਤਾ ਬਲਵਿੰਦਰ ਕੌਰ ਨੇ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ ਅਤੇ ਹੁਣ ਸਿਰਫ਼ ਕਾਂਗਰਸ ਹੀ ਅਜਿਹੀ ਪਾਰਟੀ ਹੈ, ਜਿਸ ਨੇ ਇਸ ਸੀਟ ਤੋਂ ਉਮੀਦਵਾਰ ਨਹੀਂ ਐਲਾਨਿਆ ਹੈ।


ਅੱਜ ਤੜਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਰਿਵਾਰ ਉਨ੍ਹਾਂ ਦੇ ਮਾਤਾ ਬੀਬੀ ਬਲਵਿੰਦਰ ਕੌਰ, ਪਿਤਾ ਤਰਸੇਮ ਸਿੰਘ ਅਤੇ ਉਨ੍ਹਾਂ ਦੇ ਚਾਚਾ ਨਾਲ ਅੰਮ੍ਰਿਤਸਰ 'ਚ ਚੱਲ ਰਹੇ ਧਰਨੇ ਵਾਲੇ ਸਥਾਨ 'ਤੇ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਪਰਿਵਾਰ ਨਾਲ ਮੌਜੂਦਾ ਲੋਕ ਸਭਾ ਚੋਣਾਂ ਸੰਬੰਧੀ ਵਿਚਾਰਾਂ ਕੀਤੀਆਂ।

ਵਿਰਸਾ ਸਿੰਘ ਵਲਟੋਹਾ ਵੱਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਨੂੰ ਕਈ ਪੱਖਾਂ ਤੋਂ ਵੇਖਿਆ ਜਾ ਰਿਹਾ ਹੈ। ਹਾਲਾਂਕਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਬੜੇ ਹੀ ਵਧੀਆ ਮਾਹੌਲ ਵਿੱਚ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਪਰਮਾਤਮਾ ਦਾ ਆਸ਼ੀਰਵਾਦ ਲੈਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਭਾਈ ਅੰਮ੍ਰਿਤਪਾਲ ਸਿੰਘ ਵੀ ਚੋਣ ਮੈਦਾਨ ਵਿੱਚ ਉਤਰ ਰਹੇ ਹਨ, ਜਿਸ ਨੂੰ ਲੈ ਕੇ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਵੀ ਕੀਤੀ ਹੈ।

ਵਲਟੋਹਾ ਨੇ ਕਿਹਾ ਕਿ ਉਹ ਅੱਜ ਸਵੇਰੇ ਹੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਆਏ ਹਨ ਅਤੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਤੋਂ ਉਨ੍ਹਾਂ ਨੇ ਚੋਣ ਦੌਰਾਨ ਸਹਿਯੋਗ ਦੀ ਮੰਗ ਕੀਤੀ ਅਤੇ ਸਾਨੂੰ ਆਸ ਹੈ ਕਿ ਪੰਥ ਨੂੰ ਮੁੱਖ ਰੱਖਦਿਆਂ ਹੋਇਆ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਸਹਿਯੋਗ ਜ਼ਰੂਰ ਕਰਨਗੇ।

ਮੈਂ ਪੂਰਾ ਤੰਦਰੁਸਤ ਹਾਂ: ਵਲਟੋਹਾ

ਉਨ੍ਹਾਂ ਕਿਹਾ ਕਿ ਜੋ ਮੇਰੇ ਐਕਸੀਡੈਂਟ ਦੀ ਖਬਰ ਫਲਾਈ ਜਾ ਰਹੀ ਹੈ, ਉਹ ਕੁਝ ਸ਼ਰਾਰਤੀ ਪਾਰਟੀਆਂ ਦੇ ਆਈਟੀ ਸੈਲ ਵੱਲੋਂ ਫਲਾਈ ਜਾ ਰਹੀ ਹੈ। ਮੈਂ ਪਰਮਾਤਮਾ ਦੀ ਕਿਰਪਾ ਦੇ ਨਾਲ ਪੂਰਾ ਤੰਦਰੁਸਤ ਹਾਂ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਦਾ ਸਮਰਥਨ ਬਾਰੇ ਜਵਾਬ

ਉਧਰ, ਸਮਰਥਨ ਮੰਗੇ ਜਾਣ ਦੀ ਖ਼ਬਰ 'ਤੇ ਪ੍ਰਤੀਕਰਮ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਕੋਈ ਸਮਰਥਨ ਨਹੀਂ ਦਿੱਤਾ ਹੈ ਅਤੇ ਉਹ ਤਾਂ ਖੁਦ ਸਮਰਥਨ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਉਨ੍ਹਾਂ ਨਾਲ ਸਿਰਫ਼ ਮੁਲਾਕਾਤ ਕੀਤੀ ਗਈ ਹੈ, ਪਰ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਸਮਰਥਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਹੀ ਚੋਣ ਲੜਨਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਅੰਮ੍ਰਿਤਪਾਲ ਨੂੰ ਵੋਟਾਂ ਪਾਉਣ।

- PTC NEWS

Top News view more...

Latest News view more...