Fri, May 17, 2024
Whatsapp

ਇਤਿਹਾਸਕ ਗੁਰਦੁਆਰਾ ਸ੍ਰੀ ਬੀਬਾਨਗੜ੍ਹ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Written by  Jasmeet Singh -- December 17th 2023 04:26 PM
ਇਤਿਹਾਸਕ ਗੁਰਦੁਆਰਾ ਸ੍ਰੀ ਬੀਬਾਨਗੜ੍ਹ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਇਤਿਹਾਸਕ ਗੁਰਦੁਆਰਾ ਸ੍ਰੀ ਬੀਬਾਨਗੜ੍ਹ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

PTC News Desk : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਦੇਸ਼ ਅਤੇ ਵਿਦੇਸ਼ ਦੇ ਵਿੱਚ ਸੰਗਤ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰਾਂ ਦੇ ਵਿੱਚ ਨਤ ਮਸਤਕ ਹੋ ਰਹੀਆਂ ਹਨ ਉੱਥੇ ਵੱਖ-ਵੱਖ ਸਥਾਨਾਂ ਤੇ ਅੱਜ ਦੇ ਇਸ ਖਾਸ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ ਜਾ ਰਹੇ ਹਨ।

ਇਸੇ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੀਬਾਨਗੜ੍ਹ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋਂ ਕੀਰਤਪੁਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ 12 ਕਿਲੋਮੀਟਰ ਸਫਰ ਦਾ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ।

ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ, ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। ਇਹ ਨਗਰ ਕੀਰਤਨ ਪੰਜ ਪਿਆਰਿਆਂ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਆਪਣੇ ਅਤੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਜੈਕਾਰਿਆਂ ਦੀ ਗੂੰਜ ਵਿੱਚ ਵਿੱਚ ਸ਼ੁਰੂ ਹੋਇਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋ ਬੈਂਡ ਦੀਆਂ ਧੁਨਾਂ ਵੀ ਵਜਾਈਆਂ ਗਈਆਂ।


ਗੌਰਤਲਬ ਹੈ ਕਿ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਜਦੋਂ ਹਿੰਦੂ ਧਰਮ ਦੀ ਰਾਖੀ ਦੇ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸ਼ਹਾਦਤ ਦਿੱਤੀ ਗਈ ਸੀ ਤਾਂ ਉਸ ਸਮੇਂ ਉਹਨਾਂ ਦੇ ਸੀਸ ਨੂੰ ਭਾਈ ਜੈਤਾ ਜੀ ਵੱਲੋਂ ਕੀਰਤਪੁਰ ਸਾਹਿਬ ਵਿਖੇ ਲਿਆਂਦਾ ਗਿਆ, ਤੇ ਇਸ ਸਮੇਂ ਇਸ ਸਥਾਨ ਤੇ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਸ਼ਸ਼ੋਬਿਤ ਹੈ। ਗੁਰੂ ਸਾਹਿਬ ਦੀ ਸ਼ਹੀਦੀ ਸਮੇਂ ਬਾਲ ਗੋਬਿੰਦ ਰਾਏ, ਉਹਨਾਂ ਦਾ ਸਮੁੱਚਾ ਪਰਿਵਾਰ ਅਤੇ ਸਿੱਖ ਸੰਗਤ ਇੱਕ ਬਿਬਾਨ ਨੂੰ ਸਜਾ ਕੇ ਕੀਰਤਪੁਰ ਸਾਹਿਬ ਵਿਖੇ ਪੁੱਜੇ ਸਨ ਤੇ ਕੀਰਤਪੁਰ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਲਿਜਾਇਆ ਗਿਆ ਤੇ ਉਥੇ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਕੀਤਾ ਗਿਆ। ਜਿਸ ਅਸਥਾਨ ਤੇ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਕੀਤਾ ਗਿਆ ਉਸ ਅਸਥਾਨ ਤੇ ਮੌਜੂਦਾ ਸਮੇਂ ਵਿੱਚ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਸ਼ਸ਼ੋਬਿਤ ਹੈ। 

ਅੱਜ ਸਜਾਇਆ ਗਿਆ ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਏਗਾ। ਦੱਸਣਯੋਗ ਹੈ ਕਿ ਕਿ ਅੱਜ ਸਵੇਰੇ ਜਿੱਥੇ ਗੁਰਦੁਆਰਾ ਬੇਬਾਨਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉੱਥੇ ਹੀ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਇੱਕ ਧਾਰਮਿਕ ਦੀਵਾਨ ਸਜਾਇਆ ਗਿਆ।

ਇਹ ਵੀ ਪੜ੍ਹੋ: ਭਾਈ ਅੰਮ੍ਰਿਤਪਾਲ ਸਿੰਘ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੌਥੇ ਪੜਾਅ ਦੀ ਅਰਦਾਸ

- With inputs from our correspondent

Top News view more...

Latest News view more...

LIVE CHANNELS