Sun, Dec 14, 2025
Whatsapp

Most Wanted Gangster: ਕੈਨੇਡਾ 'ਚ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ, ਦੇਸ਼ ਦੇ ਟਾਪ 25 ਗੈਂਗਸਟਰਾਂ ਦੀ ਸੂਚੀ 'ਚ ਸ਼ਾਮਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕੈਨੇਡੀਅਨ ਪੁਲਿਸ ਵੱਲੋਂ 25 ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ 'ਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਉਹ ਸੂਚੀ 'ਚ 15ਵੇਂ ਨੰਬਰ 'ਤੇ ਹਨ। ਉਸ 'ਤੇ ਇਨਾਮ ਵੀ ਰੱਖਿਆ ਗਿਆ ਹੈ, ਉੱਥੇ ਹੀ ਉਸ 'ਤੇ ਕਤਲ ਦਾ ਆਰੋਪ ਵੀ ਲਗਾਇਆ ਗਿਆ ਹੈ।

Reported by:  PTC News Desk  Edited by:  Ramandeep Kaur -- May 02nd 2023 11:58 AM -- Updated: May 02nd 2023 12:04 PM
Most Wanted Gangster: ਕੈਨੇਡਾ 'ਚ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ, ਦੇਸ਼ ਦੇ ਟਾਪ 25 ਗੈਂਗਸਟਰਾਂ ਦੀ ਸੂਚੀ 'ਚ ਸ਼ਾਮਲ

Most Wanted Gangster: ਕੈਨੇਡਾ 'ਚ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ, ਦੇਸ਼ ਦੇ ਟਾਪ 25 ਗੈਂਗਸਟਰਾਂ ਦੀ ਸੂਚੀ 'ਚ ਸ਼ਾਮਲ

Most Wanted Gangster: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕੈਨੇਡੀਅਨ ਪੁਲਿਸ ਵੱਲੋਂ 25 ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ 'ਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਉਹ ਸੂਚੀ 'ਚ 15ਵੇਂ ਨੰਬਰ 'ਤੇ ਹਨ। ਉਸ 'ਤੇ ਇਨਾਮ ਵੀ ਰੱਖਿਆ ਗਿਆ ਹੈ, ਉੱਥੇ ਹੀ ਉਸ 'ਤੇ ਕਤਲ ਦਾ ਆਰੋਪ ਵੀ ਲਗਾਇਆ ਗਿਆ ਹੈ।

ਗੋਲਡੀ ਬਰਾੜ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ 'ਤੇ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਕੈਨੇਡੀਅਨ ਪੁਲਿਸ ਨੇ ਗੋਲਡੀ ਬਰਾੜ 'ਤੇ ਇਹ ਕਾਰਵਾਈ ਇੰਟਰਪੋਲ ਦੇ ਇਸ਼ਾਰੇ 'ਤੇ ਕੀਤੀ ਹੈ। ਗੋਲਡੀ ਬਰਾੜ ਨੂੰ ਕੈਨੇਡਾ ਸਰਕਾਰ ਵੱਲੋਂ ਬੀ ਆਨ ਦਿ ਲੁਕਆਊਟ (BOLI) ਸੂਚੀ 'ਚ ਰੱਖਿਆ ਗਿਆ ਹੈ।



ਹਾਲ ਹੀ 'ਚ ਇੱਕ ਨਿਊਜ਼ ਏਜੰਸੀ ਗੋਲਡੀ ਮੁਤਾਬਕ ਗੋਲਡੀ ਬਰਾੜ ਅਤੇ ਉਸ ਦੇ ਸਾਥੀਆਂ ਲਾਰੈਂਸ ਬਿਸ਼ਨੋਈ, ਅਨਮੋਲ ਬਿਸ਼ਨੋਈ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਜਿਸ 'ਚ ਉਸ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਭਾਰਤ ਸਰਕਾਰ ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਕੈਨੇਡਾ ਸਰਕਾਰ ਦੇ ਸਾਹਮਣੇ ਕਈ ਵਾਰ ਇਹ ਮੁੱਦਾ ਉਠਾਉਂਦੀ ਰਹੀ ਹੈ। ਭਾਰਤ ਨੇ ਕਈ ਵਾਰ ਕੈਨੇਡੀਅਨ ਸਰਕਾਰ ਨੂੰ ਕਿਹਾ ਹੈ ਕਿ ਉਹ ਆਪਣੀ ਜ਼ਮੀਨ ਨੂੰ ਭਾਰਤ ਵਿਰੁੱਧ ਅੱਤਵਾਦੀ ਗਤੀਵਿਧੀਆਂ ਲਈ ਵਰਤਣ ਦੀ ਇਜਾਜ਼ਤ ਨਾ ਦੇਣ।

29 ਮਈ 2022 ਨੂੰ ਜਦੋਂ ਮਾਨਸਾ 'ਚ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਗੈਂਗਸਟਰ ਗੋਲਡੀ ਬਰਾੜ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਬਰਾੜ 'ਤੇ ਦੋਸ਼ ਹੈ ਕਿ ਉਸ ਨੇ ਕੈਨੇਡਾ 'ਚ ਬੈਠ ਕੇ ਮੂਸੇਵਾਲਾ ਦੇ ਕਤਲ ਦੀ ਸਾਰੀ ਕਹਾਣੀ ਲਿਖੀ ਸੀ। ਉਹ ਲਗਾਤਾਰ ਹਦਾਇਤਾਂ ਦੇ ਰਿਹਾ ਸੀ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਸ਼ੂਟਰਾਂ ਦੀ ਮਦਦ ਕਰ ਰਿਹਾ ਸੀ।

- PTC NEWS

Top News view more...

Latest News view more...

PTC NETWORK
PTC NETWORK