Mon, Aug 10, 2026
Whatsapp

Waris Punjab De : ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ 2027 ਚੋਣਾਂ ਲਈ ਬੱਸੀ ਪਠਾਣਾਂ ਤੋਂ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ

Waris Punjab De ਪਾਰਟੀ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ (Bassi Pathana Assembly) ਤੋਂ 2027 ਦੀਆਂ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- August 10th 2026 09:07 PM
Waris Punjab De : ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ 2027 ਚੋਣਾਂ ਲਈ ਬੱਸੀ ਪਠਾਣਾਂ ਤੋਂ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ

Waris Punjab De : ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ 2027 ਚੋਣਾਂ ਲਈ ਬੱਸੀ ਪਠਾਣਾਂ ਤੋਂ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ

Waris Punjab De : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ (Punjab Assembly Elections 2027) ਲਈ ਆਪਣੀ ਪਹਿਲੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ (MP Amritpal Singh) ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ (MP Sarabjit Singh Khalsa) ਦੀ ਅਗਵਾਈ ਹੇਠ ਇਹ ਐਲਾਨ ਕੀਤਾ ਗਿਆ।

ਬੱਸੀ ਪਠਾਣਾਂ ਵਿਧਾਨ ਸਭਾ ਤੋਂ ਐਲਾਨਿਆ ਉਮੀਦਵਾਰ

ਪਾਰਟੀ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ (Bassi Pathana Assembly) ਤੋਂ 2027 ਦੀਆਂ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਸ਼ਹੀਦ ਭਾਈ ਕੇਹਰ ਸਿੰਘ ਦੇ ਵੱਡੇ ਸਪੁੱਤਰ ਭਾਈ ਰਜਿੰਦਰ ਸਿੰਘ, ਉਨ੍ਹਾਂ ਦੇ ਪੋਤਰੇ ਭਾਈ ਪੁਰੂ ਰਾਜ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰੀ ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਸਮੇਤ ਹੋਰ ਆਗੂ ਵੀ ਮੌਜੂਦ ਰਹੇ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ ਹੈ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਨਮਾਨ ਨੂੰ ਅੱਗੇ ਲੈ ਕੇ ਜਾਣਾ ਵੀ ਪਾਰਟੀ ਦੀ ਮੁੱਖ ਤਰਜੀਹ ਹੈ।

ਇਹ ਵੀ ਪੜ੍ਹੋ... ਯੂਕਰੇਨ ਦਾ ਰੂਸ 'ਚ ਭਿਆਨਕ ਹਮਲਾ, 13 ਲੋਕਾਂ ਦੀ ਮੌਤ, ਦੋ ਸਾਲਾਂ 'ਚ ਸਭ ਤੋਂ ਵੱਡਾ ਡਰੋਨ ਹਮਲਾ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਲੋਕਾਂ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਬੱਸੀ ਪਠਾਣਾਂ ਤੋਂ ਸ਼ਹੀਦ ਪਰਿਵਾਰ ਦੇ ਮੈਂਬਰ ਨੂੰ ਉਮੀਦਵਾਰ ਐਲਾਨ ਕੇ ਪਾਰਟੀ ਨੇ ਅਜਿਹੀ ਧਾਰਨਾ ਨੂੰ ਰੱਦ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਬਲਕਿ ਉਨ੍ਹਾਂ ਨੂੰ ਸਿਆਸੀ ਅਤੇ ਪਾਰਟੀ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਬਣਦਾ ਸਥਾਨ ਮਿਲਣਾ ਚਾਹੀਦਾ ਹੈ। ਇਸੇ ਸੋਚ ਤਹਿਤ ਭਾਈ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ... Kamal Kaur bhabhi murder case : ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK