Fri, Oct 30, 2026
Whatsapp

ਪੰਜਾਬ ਵਿੱਚ ਅੱਜ ਹਨੇਰੀ ਅਤੇ ਮੀਂਹ ਦੀ ਚੇਤਾਵਨੀ, ਤਾਪਮਾਨ ਡਿੱਗਿਆ, ਅਲਰਟ ਜਾਰੀ

ਸੂਬੇ 'ਚ ਠੰਡ ਦੀ ਦਸਤਕ

Reported by:  PTC News Desk  Edited by:  Jaswinder Kaur -- October 30th 2026 09:01 AM -- Updated: October 30th 2026 09:05 AM
ਪੰਜਾਬ ਵਿੱਚ ਅੱਜ ਹਨੇਰੀ ਅਤੇ ਮੀਂਹ ਦੀ ਚੇਤਾਵਨੀ, ਤਾਪਮਾਨ ਡਿੱਗਿਆ, ਅਲਰਟ ਜਾਰੀ

ਪੰਜਾਬ ਵਿੱਚ ਅੱਜ ਹਨੇਰੀ ਅਤੇ ਮੀਂਹ ਦੀ ਚੇਤਾਵਨੀ, ਤਾਪਮਾਨ ਡਿੱਗਿਆ, ਅਲਰਟ ਜਾਰੀ

Warning of wind and rain in Punjab today :  ਮੀਂਹ ਅਤੇ ਤੇਜ਼ ਹਵਾਵਾਂ ਨੇ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਹਲਕੀ ਬਾਰਿਸ਼ ਤੋਂ ਬਾਅਦ ਕਈ ਇਲਾਕਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਦੋ ਡਿਗਰੀ ਘੱਟ ਗਿਆ ਹੈ, ਜਿਸ ਨਾਲ ਹੁਣ ਸੂਬੇ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਲੋਕਾਂ ਨੇ ਗਰਮ ਕਪੜੇ ਪਹਿਣਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬਦਲਦੇ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰ ਅਤੇ ਸ਼ਾਮ ਦੀ ਠੰਢ ਵਿੱਚ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ : 

ਤਿਉਹਾਰਾਂ ਦੌਰਾਨ ਮਹਿੰਗਾਈ ਦਾ ਝਟਕਾ , 1 ਨਵੰਬਰ ਤੋਂ ਵਧਣਗੀਆਂ ਦੁੱਧ ਦੀਆਂ ਕੀਮਤਾਂ

  ਮੌਸਮ ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਤੂਫ਼ਾਨ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਜਲੰਧਰ, ਨਵਾਂਸ਼ਹਿਰ, ਬਲਾਚੌਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਮੁਕੇਰੀਆਂ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਤੇਜ਼ ਹਵਾਵਾਂ ਚੱਲੀਆਂ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਸਵੇਰੇ ਅਤੇ ਸ਼ਾਮ ਨੂੰ ਠੰਢ ਵੀ ਵਧ ਗਈ। ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 30.6 ਅਤੇ ਲੁਧਿਆਣਾ ਵਿੱਚ 30.4 ਡਿਗਰੀ ਰਿਹਾ। ਘੱਟੋ-ਘੱਟ ਤਾਪਮਾਨ ਵਿੱਚ ਵੀ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਦਕਿ 31 ਅਕਤੂਬਰ ਅਤੇ 1 ਨਵੰਬਰ ਨੂੰ ਮੌਸਮ ਸਾਫ਼ ਤੋਂ ਹਲਕੀ ਧੁੱਪ ਵਾਲਾ ਰਹਿਣ ਦੀ ਉਮੀਦ ਹੈ, ਜਿਸ ਵਿੱਚ ਤਾਪਮਾਨ 28 ਡਿਗਰੀ ਤੋਂ 29 ਡਿਗਰੀ ਦੇ ਵਿਚਕਾਰ ਰਹੇਗਾ।

ਇਸ ਦੌਰਾਨ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਸੂਬੇ ਦੀਆਂ ਮੰਡੀਆਂ ਵਿੱਚ ਲਗਭਗ 3.4 ਮਿਲੀਅਨ ਮੀਟ੍ਰਿਕ ਟਨ ਝੋਨਾ ਪਿਆ ਹੈ। ਜੇਕਰ ਮੀਂਹ ਪੈਂਦਾ ਹੈ, ਤਾਂ ਖੁੱਲ੍ਹੇ ਵਿੱਚ ਸਟੋਰ ਕੀਤੀ ਫਸਲ ਦੇ ਗਿੱਲੇ ਹੋਣ ਅਤੇ ਖਰਾਬ ਹੋਣ ਦਾ ਖ਼ਤਰਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਦੋ ਦਿਨ ਖਰਾਬ ਮੌਸਮ ਤੋਂ ਬਾਅਦ ਪੰਜਾਬ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੌਰਾਨ ਗੜੇਮਾਰੀ ਦੀ ਚਿਤਾਵਨੀ ਨੇ ਬਾਸਮਤੀ ਕਾਸ਼ਤਕਾਰਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਜੇਕਰ ਮੀਂਹ ਤੇ ਗੜੇ ਪੈਂਦੇ ਹਨ ਤਾਂ ਬਸਮਤੀ ਖੇਤਾਂ ਵਿੱਚ ਵਿਛ ਜਾਵੇਗੀ। ਇਸ ਦੌਰਾਨ ਫ਼ਸਲ ਦਾ ਝਾੜ ਵੀ ਘਟ ਸਕਦਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK