Sat, Jun 21, 2025
Whatsapp

Ravi River Update: ਰਾਵੀ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਜਾਣੋ ਹੁਣ ਤੱਕ ਦੀ ਸਥਿਤੀ ਬਾਰੇ

ਉੱਜ ਦਰਿਆ 'ਚੋਂ ਰਾਵੀ ਦਰਿਆ 'ਚ ਪਾਣੀ ਛੱਡਣ ਤੋਂ ਬਾਅਦ ਬੀਤੇ ਕੱਲ੍ਹ ਪ੍ਰਸ਼ਾਸਨ ਵਲੋਂ ਹਾਈ ਅਲਰਟ ਕੀਤਾ ਗਿਆ ਸੀ ਕਿ ਰਾਵੀ ਦਰਿਆ 'ਚ ਕਿਸੇ ਵੀ ਵੇਲੇ ਵੱਧ ਪਾਣੀ ਆ ਸਕਦਾ ਹੈ।

Reported by:  PTC News Desk  Edited by:  Aarti -- July 20th 2023 11:02 AM
Ravi River Update: ਰਾਵੀ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਜਾਣੋ ਹੁਣ ਤੱਕ ਦੀ ਸਥਿਤੀ ਬਾਰੇ

Ravi River Update: ਰਾਵੀ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਜਾਣੋ ਹੁਣ ਤੱਕ ਦੀ ਸਥਿਤੀ ਬਾਰੇ

Ravi River Update: ਉੱਜ ਦਰਿਆ 'ਚੋਂ ਰਾਵੀ ਦਰਿਆ 'ਚ ਪਾਣੀ ਛੱਡਣ ਤੋਂ ਬਾਅਦ ਬੀਤੇ ਕੱਲ੍ਹ ਪ੍ਰਸ਼ਾਸਨ ਵਲੋਂ ਹਾਈ ਅਲਰਟ ਕੀਤਾ ਗਿਆ ਸੀ ਕਿ ਰਾਵੀ ਦਰਿਆ 'ਚ ਕਿਸੇ ਵੀ ਵੇਲੇ ਵੱਧ ਪਾਣੀ ਆ ਸਕਦਾ ਹੈ। ਜਿਸ ਕਾਰਨ ਇਸ ਖੇਤਰ ਦੇ ਲੋਕਾਂ 'ਚ ਕਾਫ਼ੀ ਸਹਿਮ ਪਾਇਆ ਜਾ ਰਿਹਾ ਸੀ। ਪਰ ਹੁਣ ਪ੍ਰਸ਼ਾਸਨ ਨੇ ਦੱਸਿਆ ਕਿ ਬੇਸ਼ਕ ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵਧ ਰਿਹਾ ਹੈ ਪਰ ਘਬਰਾਉਣ ਦੀ ਲੋੜ ਨਹੀਂ ਹੈ। 

ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ- ਪ੍ਰਸ਼ਾਸਨ


ਮਿਲੀ ਜਾਣਕਾਰੀ ਮੁਤਾਬਿਕ ਰਾਵੀ ਦਰਿਆ 'ਚ ਪਿਛਲੇ ਸਾਲ ਨਾਲੋਂ ਪਾਣੀ ਦਾ ਥੋੜਾ ਪੱਧਰ ਜ਼ਰੂਰ ਵਧਿਆ ਹੈ, ਪਰ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਵੀ ਦਰਿਆ 'ਚ ਇਸ ਵੇਲੇ 1.75 ਲੱਖ ਕਿਊਸਿਕ ਪਾਣੀ ਚੱਲ ਰਿਹਾ ਹੈ। ਦਰਿਆ ਦਾ ਪਾਣੀ ਧੁੱਸੀ ਬੰਨ੍ਹ ਦੇ ਅੰਦਰਲੀਆਂ ਜ਼ਮੀਨਾਂ 'ਚ ਪਹੁੰਚਿਆ ਹੋਇਆ ਹੈ।

ਪ੍ਰਸ਼ਾਸਨ ਵੱਲੋ ਲੋਕਾਂ ਨੂੰ ਅਪੀਲ 

ਦੱਸ ਦਈਏ ਕਿ ਰਾਵੀ ਦਰਿਆ ‘ਚ ਇਸ ਸਮੇਂ ਇੱਕ ਲੱਖ 75 ਹਜ਼ਾਰ ਕਿਊਸਿਕ ਪਾਣੀ ਹੈ। ਦੇਰ ਰਾਤ ਤੋਂ ਹੀ ਪ੍ਰਸ਼ਾਸਨ ਵੱਲੋਂ ਲਗਾਤਾਰ ਰਾਵੀ ਦਰਿਆ ਦੇ ਪਾਣੀ ਦੇ ਪੱਧਰ ‘ਤੇ ਨਜ਼ਰ ਬਣਾਈ ਹੋਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਰਾਵੀ ਦਰਿਆ ਨੇੜੇ ਅਤੇ ਰਾਵੀ ਪਾਰ ਖੇਤੀ ਕਰਨ ਜਾਣ ਤੋਂ ਰੋਕਿਆ ਗਿਆ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।  

ਹਰ ਇੱਕ ਸਥਿਤੀ ‘ਤੇ ਰੱਖੀ ਜਾ ਰਹੀ-CM

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਹਰ ਇੱਕ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ। ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ। ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ। 

ਇਹ ਵੀ ਪੜ੍ਹੋ: School Closed: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ, ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

- PTC NEWS

Top News view more...

Latest News view more...

PTC NETWORK
PTC NETWORK