Thu, Oct 10, 2024
Whatsapp

ਖਾਲਸਾ ਪੰਥ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਨੂੰ ਅਪੀਲ ਕੀਤੀ ਕਿ ਉਹ ਗੱਦਾਰਾਂ ਦੀ ਹਮੇਸ਼ਾ ਮਨ ਵਿਚ ਪਛਾਣ ਕਰਨ ਅਤੇ ਕਿਹਾ ਕਿ ਇਹ ਉਹੀ ਲੋਕ ਹਨ, ਜੋ ਏਜੰਸੀਆਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ।

Reported by:  PTC News Desk  Edited by:  KRISHAN KUMAR SHARMA -- August 19th 2024 06:21 PM -- Updated: August 19th 2024 06:32 PM
ਖਾਲਸਾ ਪੰਥ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ : ਸੁਖਬੀਰ ਸਿੰਘ ਬਾਦਲ

ਖਾਲਸਾ ਪੰਥ ਦੇ ਹਿੱਤਾਂ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ : ਸੁਖਬੀਰ ਸਿੰਘ ਬਾਦਲ

ਬਾਬਾ ਬਕਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਕਦੇ ਵੀ ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਵਾਸਤੇ ਕੰਮ ਕਰਨਗੇ। ਇਤਿਹਾਸਕ ਰੱਖੜ ਪੁੰਨਿਆ ਦੇ ਮੌਕੇ ’ਤੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਨੂੰ ਅਪੀਲ ਕੀਤੀ ਕਿ ਉਹ ਗੱਦਾਰਾਂ ਦੀ ਹਮੇਸ਼ਾ ਮਨ ਵਿਚ ਪਛਾਣ ਕਰਨ ਅਤੇ ਕਿਹਾ ਕਿ ਇਹ ਉਹੀ ਲੋਕ ਹਨ, ਜੋ ਏਜੰਸੀਆਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ।

ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਅਪੀਲ ਕੀਤੀ ਕਿ ਉਹ ਕੌਮ ਦੇ ਅੰਦਰੋਂ ਤੇ ਬਾਹਰੋਂ ਦੋਵਾਂ ਥਾਵਾਂ ਤੋਂ ਖ਼ਤਰੇ ਨੂੰ ਪਛਾਣਨ ਅਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਦਿੱਤੀ ਗਈ ਤੇ ਹਰਿਆਣਾ ਵਿਚ ਵੱਖਰੀ ਕਮੇਟੀ ਇਕ ਗਿਣਤੀ ਮਿਥੀ ਯੋਜਨਾ ਤਹਿਤ ਬਣਾਈ ਗਈ।  ਕਿਹਾ ਕਿ ਹੁਣ ਅਸੀਂ ਵੇਖ ਰਹੇ ਹਾਂ ਕਿ ਕਿਵੇਂ ਆਰ ਐਸ ਐਸ ਤੇ ਭਾਜਪਾ ਨੇ ਤਖਤ ਸ੍ਰੀ ਹਜ਼ੁਰ ਸਾਹਿਬ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਲਿਆ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣੀਆਂ ਸੰਸਥਾਵਾਂ ’ਤੇ ਇਹ ਹਮਲਾ ਨਾ ਰੋਕਿਆ ਤਾਂ ਕੱਲ੍ਹ ਨੂੰ ਦੋਸ਼ ਸਾਡੇ ਸਿਰ ਹੀ ਆਵੇਗਾ।


ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੇ ਰਾਜਕਾਲ ਵਿਚ 17 ਵਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਬਾਰੇ ਕਦੇ ਕੋਈ ਗੱਲ ਨਹੀਂ ਕੀਤੀ ਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਘਿਨੌਣੇ ਕਾਰਿਆਂ ਦੇ ਮੁਲਜ਼ਮਾਂ  ਨੂੰ ਫੜਨ ਵਿਚ ਨਾਕਾਮ ਰਹੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਨੇ ਆਪ ਪੁਲਿਸ ਨੂੰ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰਨ ਦੇ ਹੁਕਮ ਦੇ ਕੇ ਮਰਿਆਦਾ ਦੀ ਉਲੰਘਣਾ ਕੀਤੀ।

ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ 'ਚ ਆਏ ਬੰਦੀ ਸਿੰਘ

ਕਾਨਫਰੰਸ ਦੌਰਾਨ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਖੁੱਲ੍ਹ ਕੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਵਿਚ ਆਏ। ਬੰਦੀ ਸਿੰਘ ਨੇ ਆਪਣੇ ਜੋਸ਼ੀਲੇ ਭਾਸ਼ਣ ਵਿਚ ਭਾਈ ਜਸਬੀਰ ਸਿੰਘ ਰੋਡੇ ਅਤੇ ਬਲਜੀਤ ਸਿੰਘ ਦਾਦੂਵਾਲ ਸਮੇਤ ਉਨ੍ਹਾਂ ਨੂੰ ਬੇਨਕਾਬ ਕੀਤਾ ਜੋ ਕੇਂਦਰੀ ਏਜੰਸੀਆਂ ਦੇ ਪਿੱਠੂ ਬਣੇ ਹੋਏ ਹਨ ਅਤੇ ਮਨਜਿੰਦਰ ਸਿੰਘ ਸਿਰਸਾ ਤੇ ਇਕਬਾਲ ਸਿੰਘ ਲਾਲਪੁਰਾ ਵਰਗੇ ਸਿਆਸਤਦਾਨ ਜੋ ਬੰਦੀ ਸਿੰਘਾਂ ਦੇ ਹਿੱਤਾਂ ਦੇ ਖਿਲਾਫ ਕੰਮ ਕਰ ਰਹੇ ਹਨ। ਭਾਈ ਖੇੜਾ ਨੇ ਪ੍ਰੇਮ ਸਿੰਘ ਚੰਦੂਮਾਜਰਾ ’ਤੇ ਵੀ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਉਸਨੇ ਹੀ ਅਪਰੇਸ਼ਨ ਬਲੈਕ ਥੰਡਰ ਵੇਲੇ ਸ੍ਰੀ ਦਰਬਾਰ ਸਾਹਿਬ ਵਿਚ ਪੁਲਿਸ ਦੀ ਅਗਵਾਈ ਕੀਤੀ। ਬੰਦੀ ਸਿੰਘ ਨੇ ਕਿਹਾ ਕਿ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਹਨ, ਜਿਹਨਾਂ ਨੇ ਅਨੇਕਾਂ ਬੰਦੀ ਸਿੰਘਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਵਾਇਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਪੈਰੋਲ ਦਿੱਤੀ। ਉਨ੍ਹਾਂ ਨੇ ’ਸੰਗਤ’ ਨੂੰ ਆਖਿਆ ਕਿ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਨੂੰ ਚੁਣਨ, ਜਿਸਦੇ ਰਾਜ ਦੌਰਾਨ ਸੂਬੇ ਵਿਚ ਆਮ ਹਾਲਾਤ ਬਹਾਲ ਹੋਏ ਜਾਂ ਫਿਰ ਉਨ੍ਹਾਂ ਨੂੰ ਜੋ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।

ਮਜੀਠੀਆ ਦਾ ਕੇਂਦਰ ਨੂੰ ਸਵਾਲ

ਇਸ ਮੌਕੇ ਆਪਣੇ ਜ਼ਬਰਦਸਤ ਭਾਸ਼ਣ ਵਿਚ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਬੰਦੀ ਸਿੰਘਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੂੰ ਲਗਾਤਾਰ ਜੇਲ੍ਹ ਵਿਚ ਰੱਖਿਆ ਹੋਇਆ ਹੈ, ਜੋ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਉਹ ਬਿਲਕਿਸ ਬਾਨੋ ਨਾਲ ਜ਼ਬਰ ਜਨਾਹ ਕਰਨ ਵਾਲਿਆਂ ਦੀ ਰਿਹਾਈ ਅਤੇ ਖਤਰਨਾਕ ਅਪਰਾਧੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਨੂੰ ਕਿਵੇਂ ਜਾਇਜ਼ ਠਹਿਰਾ ਸਕਦਾ ਹੈ ਜਦੋਂ ਕਿ ਬੰਦੀ ਸਿੰਘਾਂ ਨੂੰ ਨਿਆਂ ਦੇਣ ਤੋਂ ਵਾਰ-ਵਾਰ ਇਨਕਾਰ ਕੀਤਾ ਜਾ ਰਿਹਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਅਸੀਂ ਉਸ ਸਰਕਾਰ ਤੋਂ ਸਾਡੀ ਉਸ ਭੈਣ ਨੂੰ ਨਿਆਂ ਦੇਣ ਦੀ ਆਸ ਕਿਵੇਂ ਕਰ ਸਕਦੇ ਹਾਂ ਜਿਸ ਨਾਲ ਕੁਝ ਦਿਨ ਪਹਿਲਾਂ ਪੱਛਮੀ ਬੰਗਾਲ ਵਿਚ ਜ਼ਬਰ ਜਨਾਹ ਕੀਤਾ ਗਿਆ ਤੇ ਫਿਰ ਉਸਦਾ ਕਤਲ ਕਰ ਦਿੱਤਾ ਗਿਆ।

ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰਪਤੀ ਨੂੰ ਚਿੱਠੀ ਲਿਖਣ ਅਤੇ ਉਹਨਾਂ ਦੇ ਧਿਆਨ ਵਿਚ ਲਿਆਉਣ ਕਿ 26 ਲੱਖ ਪੰਜਾਬੀਆਂ ਨੇ ਉਸ ਅਪੀਲ ’ਤੇ ਹਸਤਾਖ਼ਰ ਕੀਤੇ ਹਨ ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ ਗਈ ਹੈ।

ਐਡਵੋਕੇਟ ਧਾਮੀ ਨੇ ਸੀਐਮ ਮਾਨ ਨੂੰ ਕੀਤਾ ਸਵਾਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਇਸ ਕੰਮ ਵਾਸਤੇ ਬਣਾਈ ਗਈ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਦਾਦੂਵਾਲ ਤੇ ਹਰਮੀਤ ਸਿੰਘ ਕਾਲਕਾ ਨੇ ਇਸ ਕਦਮ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਵਾਲ ਕੀਤਾ ਕਿ ਉਹ ਦੱਸਣ ਕਿ ਗੁਰਮੀਤ ਰਾਮ ਰਹੀਮ ਦੇ ਖਿਲਾਫ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਆਗਿਆ ਦੇਣ ਤੋਂ ਨਾਂਹ ਕਿਉਂ ਕੀਤੀ ਜਾ ਰਹੀ ਹੈ?

- PTC NEWS

Top News view more...

Latest News view more...

PTC NETWORK