Wed, May 21, 2025
Whatsapp

Shopian Encounter : ਸ਼ੋਪੀਆਂ ਵਿੱਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਸੁਰੱਖਿਆ ਬਲਾਂ ਨੇ ਕੱਲ੍ਹ ਢੇਰ ਕੀਤੇ ਸੀ ਲਸ਼ਕਰ ਦੇ ਤਿੰਨ ਅੱਤਵਾਦੀ

Shopian Encounter : ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀਆਂ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ।

Reported by:  PTC News Desk  Edited by:  Shanker Badra -- May 14th 2025 02:57 PM
Shopian Encounter : ਸ਼ੋਪੀਆਂ ਵਿੱਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਸੁਰੱਖਿਆ ਬਲਾਂ ਨੇ ਕੱਲ੍ਹ ਢੇਰ ਕੀਤੇ ਸੀ ਲਸ਼ਕਰ ਦੇ ਤਿੰਨ ਅੱਤਵਾਦੀ

Shopian Encounter : ਸ਼ੋਪੀਆਂ ਵਿੱਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਸੁਰੱਖਿਆ ਬਲਾਂ ਨੇ ਕੱਲ੍ਹ ਢੇਰ ਕੀਤੇ ਸੀ ਲਸ਼ਕਰ ਦੇ ਤਿੰਨ ਅੱਤਵਾਦੀ

Shopian Encounter : ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀਆਂ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ। 13 ਮਈ ਨੂੰ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਦੇ ਸ਼ੁਕਰੂ ਜੰਗਲਾਤ ਖੇਤਰ ਵਿੱਚ ਇੱਕ ਵੱਡਾ ਆਪ੍ਰੇਸ਼ਨ ਚਲਾਇਆ ਸੀ। ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀ ਮਾਰੇ ਗਏ ਸੀ। ਅੱਜ ਦੀ ਕਾਰਵਾਈ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ।

ਸ਼ੋਪੀਆਂ ਵਿੱਚ ਮੁੱਠਭੇੜ, ਲਸ਼ਕਰ ਦੇ ਟਾਪ ਕਮਾਂਡਰ ਸ਼ਾਹਿਦ ਕੁੱਟੇ ਸਮੇਤ ਤਿੰਨ ਅੱਤਵਾਦੀ ਢੇਰ 


ਜਿਵੇਂ ਹੀ ਸਰਹੱਦ 'ਤੇ ਗੋਲੀਬਾਰੀ ਬੰਦ ਹੁੰਦੇ ਹੀ ਸੁਰੱਖਿਆ ਬਲਾਂ ਨੇ ਘਰ ਵਿੱਚ ਲੁਕੇ ਬੈਠੇ ਅੱਤਵਾਦੀਆਂ ਦਾ ਸਫਾਇਆ ਸ਼ੁਰੂ ਕਰ ਦਿੱਤਾ। ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ 8 ਵਜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਹੋਈ। ਇਸ ਵਿੱਚ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ਸ਼ਾਹਿਦ ਕੁੱਟੇ ਅਤੇ ਅਦਨਾਨ ਸ਼ਫੀ ਸਮੇਤ ਤਿੰਨ ਅੱਤਵਾਦੀ ਮਾਰੇ ਗਏ। ਤੀਜੇ ਅੱਤਵਾਦੀ ਦੀ ਪਛਾਣ ਅਹਿਸਾਨ-ਉਲ ਹੱਕ ਸ਼ੇਖ, ਵਾਸੀ ਮੁਰਨ (ਪੁਲਵਾਮਾ) ਵਜੋਂ ਹੋਈ ਹੈ। ਅੱਤਵਾਦੀਆਂ ਦੇ ਕਬਜ਼ੇ ਤੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਵਿੱਚ ਏਕੇ 47 ਰਾਈਫਲਾਂ, ਮੈਗਜ਼ੀਨ, ਗ੍ਰਨੇਡ ਅਤੇ ਹੋਰ ਚੀਜ਼ਾਂ ਸ਼ਾਮਲ ਹਨ।

ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਸ਼ੋਪੀਆਂ ਜ਼ਿਲ੍ਹੇ ਦੇ ਸ਼ੁਕਰੂ ਕੇਲਰ ਇਲਾਕੇ ਦੇ ਜੰਗਲਾਂ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG), ਫੌਜ ਦੀਆਂ 20 ਰਾਸ਼ਟਰੀ ਰਾਈਫਲਾਂ (RR) ਅਤੇ CRPF ਦੇ ਜਵਾਨ ਹਰਕਤ ਵਿੱਚ ਆ ਗਏ।

- PTC NEWS

Top News view more...

Latest News view more...

PTC NETWORK