Tue, Jul 15, 2025
Whatsapp

ਦਿੱਲੀ 'ਚ ਬਦਲੇਗਾ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ, ਜਾਣੋ ਅਗਲੇ ਤਿੰਨ ਦਿਨਾਂ ਦੀ ਸਥਿਤੀ

Reported by:  PTC News Desk  Edited by:  Amritpal Singh -- April 05th 2024 09:27 AM
ਦਿੱਲੀ 'ਚ ਬਦਲੇਗਾ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ, ਜਾਣੋ ਅਗਲੇ ਤਿੰਨ ਦਿਨਾਂ ਦੀ ਸਥਿਤੀ

ਦਿੱਲੀ 'ਚ ਬਦਲੇਗਾ ਮੌਸਮ ਦਾ ਮਿਜ਼ਾਜ, ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ, ਜਾਣੋ ਅਗਲੇ ਤਿੰਨ ਦਿਨਾਂ ਦੀ ਸਥਿਤੀ

Weather Today: ਦਿੱਲੀ ਦੇ ਲੋਕ ਪਿਛਲੇ ਕੁਝ ਦਿਨਾਂ ਤੋਂ ਗਰਮੀ ਤੋਂ ਪ੍ਰੇਸ਼ਾਨ ਹਨ। ਅਜਿਹੇ 'ਚ ਮੌਸਮ ਵਿਭਾਗ ਨੇ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਨੂੰ ਰਾਜਧਾਨੀ 'ਚ ਤੇਜ਼ ਹਵਾ ਦੇ ਨਾਲ-ਨਾਲ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ ਅਤੇ ਗਰਮੀ ਤੋਂ ਵੀ ਕੁਝ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 35 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਹਾਲਾਂਕਿ, ਇਸ ਨਾਲ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਗਿਰਾਵਟ ਨਹੀਂ ਆਵੇਗੀ। ਦਿੱਲੀ 'ਚ ਸਵੇਰ ਅਤੇ ਸ਼ਾਮ ਦੇ ਸਮੇਂ ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ।

ਦਿਨ ਭਰ ਤੇਜ਼ ਧੁੱਪ ਕਾਰਨ ਵੀਰਵਾਰ ਨੂੰ ਸਫਦਰਜੰਗ ਮੌਸਮ ਵਿਗਿਆਨ ਕੇਂਦਰ 'ਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਘੱਟੋ-ਘੱਟ ਤਾਪਮਾਨ 20.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਇੱਥੇ ਨਮੀ ਦਾ ਪੱਧਰ 63 ਤੋਂ 25 ਫੀਸਦੀ ਤੱਕ ਸੀ। ਅਗਲੇ ਤਿੰਨ ਦਿਨਾਂ ਤੱਕ ਹਵਾ ਦੀ ਰਫ਼ਤਾਰ 25 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ। ਦਿੱਲੀ ਦੀ ਹਵਾ ਲਗਾਤਾਰ ਸਾਫ਼ ਰਹਿੰਦੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਵੀਰਵਾਰ ਨੂੰ ਦਿੱਲੀ ਦਾ AQI 171 ਅੰਕਾਂ 'ਤੇ ਰਿਹਾ। ਇਸ ਪੱਧਰ 'ਤੇ ਹਵਾ ਨੂੰ ਮੱਧਮ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਅਗਲੇ ਦੋ ਦਿਨਾਂ ਦੌਰਾਨ ਵੀ ਹਵਾ ਆਪਣੀ ਸ਼੍ਰੇਣੀ ਵਿੱਚ ਰਹੇਗੀ।



ਮੌਸਮ ਵਿਭਾਗ ਨੇ ਵੀਰਵਾਰ ਨੂੰ ਦਿੱਲੀ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

-

Top News view more...

Latest News view more...

PTC NETWORK
PTC NETWORK