Orange Alert In Punjab : ਪੰਜਾਬ ’ਚ ਮੁੜ ਮੀਂਹ ਪੈਣ ਦੀ ਸੰਭਾਵਨਾ; ਮੌਸਮ ਵਿਭਾਗ ਨੇ ਕੀਤਾ ਆਰੇਂਜ ਅਲਰਟ ਜਾਰੀ
Orange Alert In Punjab : ਅੱਜ ਪੰਜਾਬ ਵਿੱਚ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਰਾਜ ਵਿੱਚ ਸਥਿਤੀ ਵਿੱਚ ਸੁਧਾਰ ਹੋਇਆ ਹੈ।
ਜਾਣੋ ਕਿੱਥੇ ਕਿੱਥੇ ਮੀਂਹ ਪੈਣ ਦੀ ਚਿਤਾਵਨੀ
ਅੱਜ ਪੰਜਾਬ ਦੇ 4 ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ ਜੰਮੂ-ਕਸ਼ਮੀਰ ਅਤੇ ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛਲੀ ਬਾਰਿਸ਼ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਗੜੇਮਾਰੀ ਹੋਈ ਸੀ। ਜਿਸ ਤੋਂ ਬਾਅਦ ਫਸਲਾਂ ਦਾ ਭਾਰੀ ਨੁਕਸਾਨ ਹੋਇਆ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਦੁਬਾਰਾ ਗੜ੍ਹੇਮਾਰੀ ਹੋਈ ਤਾਂ ਇਸ ਨਾਲ ਫ਼ਸਲਾਂ ਨੂੰ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ : Diljit Dosanjh Show News : ਮੁੜ ਸੁਰਖੀਆਂ ’ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸ਼ੋਅ; ਧੋਖਾਧੜੀ ਦਾ ਮਾਮਲਾ ਦਰਜ
- PTC NEWS