Sat, Dec 13, 2025
Whatsapp

Weather Update In Punjab : ਅਗਲੇ ਪੰਜ ਦਿਨਾਂ ਲਈ ਪੰਜਾਬ ’ਚ ਮੌਸਮ ਨੂੰ ਲੈ ਕੇ ਵੱਡਾ ਅਲਰਟ !

ਮਾਨਸੂਨ ਦੇ ਜਾਣ ਤੋਂ ਬਾਅਦ, ਸੂਬੇ ਦਾ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਇੱਕ ਨਵੀਂ ਪੱਛਮੀ ਗੜਬੜੀ, ਜੋ 4 ਅਕਤੂਬਰ ਨੂੰ ਸਰਗਰਮ ਹੋਵੇਗੀ, ਦੇ ਕਾਰਨ ਪੰਜਾਬ ਵਿੱਚ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।

Reported by:  PTC News Desk  Edited by:  Aarti -- October 02nd 2025 10:20 AM
Weather Update In Punjab : ਅਗਲੇ ਪੰਜ ਦਿਨਾਂ ਲਈ ਪੰਜਾਬ ’ਚ ਮੌਸਮ ਨੂੰ ਲੈ ਕੇ ਵੱਡਾ ਅਲਰਟ !

Weather Update In Punjab : ਅਗਲੇ ਪੰਜ ਦਿਨਾਂ ਲਈ ਪੰਜਾਬ ’ਚ ਮੌਸਮ ਨੂੰ ਲੈ ਕੇ ਵੱਡਾ ਅਲਰਟ !

Weather Update In Punjab :  ਮਾਨਸੂਨ ਤੋਂ ਬਾਅਦ ਪੰਜਾਬ ਵਿੱਚ ਮੌਸਮ ਫਿਰ ਬਦਲ ਜਾਵੇਗਾ। ਇੱਕ ਪੱਛਮੀ ਗੜਬੜੀ, ਜੋ 4 ਅਕਤੂਬਰ ਨੂੰ ਸਰਗਰਮ ਹੋਵੇਗੀ, ਦੇ ਕਾਰਨ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਭਵਿੱਖਬਾਣੀ ਅਨੁਸਾਰ, 5 ਤੋਂ 8 ਅਕਤੂਬਰ ਤੱਕ ਮੀਂਹ ਪੈਣ ਦੀ ਉਮੀਦ ਹੈ, ਜਿਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।

ਚੰਡੀਗੜ੍ਹ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਭਵਿੱਖਬਾਣੀ ਅਨੁਸਾਰ, ਪੰਜਾਬ ਵਿੱਚ 5 ਤੋਂ 8 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ। ਇਸ ਦੌਰਾਨ, ਬੁੱਧਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।


ਦੱਸ ਦਈਏ ਕਿ ਮੁਹਾਲੀ ਵਿੱਚ 11.0 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ, ਪਠਾਨਕੋਟ ਵਿੱਚ 4.5 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 1.0 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ, ਉੱਥੇ ਵੱਧ ਤੋਂ ਵੱਧ ਤਾਪਮਾਨ 29 ਤੋਂ 31 ਡਿਗਰੀ ਸੈਲਸੀਅਸ ਤੱਕ ਰਿਹਾ। ਹੋਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਤੱਕ ਰਿਹਾ। 

ਇਹ ਵੀ ਪੜ੍ਹੋ : Punjab Health Minister ਨੂੰ ਜਿਣਸੀ ਸ਼ੋਸ਼ਣ ਦੇ ਇਲਜ਼ਾਮ 'ਚ ਅਦਾਲਤ ਦਾ ਨੋਟਿਸ, AAP ਦੀ ਸਾਬਕਾ ਜ਼ਿਲ੍ਹਾ ਮਹਿਲਾ ਪ੍ਰਧਾਨ ਨੇ ਲਾਏ ਇਲਜ਼ਾਮ, ਮੰਤਰੀ ਦਾ ਆਇਆ ਬਿਆਨ

- PTC NEWS

Top News view more...

Latest News view more...

PTC NETWORK
PTC NETWORK