Rain Alert: ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਤਾਪਮਾਨ ਇੱਕ ਦਮ ਲਗਾਤਾਰ ਵਧਣਾ ਸ਼ੁਰੂ ਹੋ ਗਿਆ ਪਰ ਹੁਣ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਦੱਸ ਦਈਏ ਕਿ ਅੱਜ ਪੰਜਾਬ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਈ। ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ 'ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਤੋਂ 21 ਮਾਰਚ ਤੱਕ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹਰਿਆਣਾ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਯੈਲੋ ਅਲਰਟ ਅੰਬਾਲਾ, ਪੰਚਕੂਲਾ, ਕਰਨਾਲ, ਯਮੁਨਾਨਗਰ, ਰੇਵਾੜੀ, ਝੱਜਰ, ਗੁਰੂਗ੍ਰਾਮ, ਮਹਿੰਦਰਗੜ੍ਹ, ਫਤਿਹਾਬਾਦ, ਨੂਹ, ਸਿਰਸਾ, ਪਲਵਲ, ਰੋਹਤਕ, ਸੋਨੀਪਤ, ਪਾਣੀਪਤ, ਫਰੀਦਾਬਾਦ, ਹਿਸਾਰ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ 'ਚ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਪੀਐੱਸਪੀਸੀਐੱਲ ਦੀ ਬਕਾਇਆ ਸਬਸਿਡੀ ਦੀ ਰਕਮ ਦਾ ਕੀਤਾ ਨਿਬੇੜਾ