Ajnala News : ਪਿੰਡ ਤਲਵੰਡੀ ਰਾਏਦਾਦੂ 'ਚ ਸ਼ਰਾਰਤੀ ਅਨਸਰਾਂ ਨੇ ਘਰ ਨੂੰ ਲਾਈ ਅੱਗ, ਪੀੜਤ ਪਰਿਵਾਰ ਨੇ ਮੰਗਿਆ ਇਨਸਾਫ਼
Ajnala News : ਅਜਨਾਲਾ ਦੇ ਪਿੰਡ ਤਲਵੰਡੀ ਰਾਏਦਾਦੂ ਵਿਖੇ ਦੇਰ ਰਾਤ ਉਸ ਵੇਲੇ ਮਾਹੌਲ ਕਾਫੀ ਹਫੜਾ-ਦਫੜੀ ਵਾਲਾ ਬਣ ਗਿਆ, ਜਦੋਂ ਇੱਕ ਘਰ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾ ਦਿੱਤੀ ਗਈ, ਜਿਸ ਕਰਕੇ ਘਰ ਵਿੱਚ ਵਿਆਹ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਮੌਕੇ ਪੂਰੇ ਘਰ ਨੂੰ ਹੀ ਅੱਗ ਲਗਾਈ ਗਈ, ਉੱਥੇ ਹੀ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਨੌਜਵਾਨ ਨੂੰ ਸੱਟਾਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਵੀ ਕੀਤਾ। ਜਾਣਕਾਰੀ ਮੁਤਾਬਕ ਤਲਵੰਡੀ ਰਾਏ ਦਾਦੂ ਦਾ ਨੌਜਵਾਨ ਤਿੰਨ ਬੱਚਿਆਂ ਦੀ ਇੱਕ ਮਾਂ ਨੂੰ ਘਰੋਂ ਲੈ ਕੇ ਫਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਔਰਤ ਦੇ ਰਿਸ਼ਤੇਦਾਰਾਂ ਵੱਲੋਂ ਮੁੰਡੇ ਦੇ ਘਰ ਆ ਕੇ ਅੱਗ ਲਗਾ ਦਿੱਤੀ ਗਈ।
ਇਸ ਮੌਕੇ ਮੁੰਡੇ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ਨੇ ਉਹਨਾਂ ਦੇ ਘਰ ਆ ਕੇ ਅੱਗ ਲਗਾਈ ਹੈ। ਉਹਨਾਂ ਕਿਹਾ ਕਿ ਅੱਗ ਲਗਾਉਣ ਕਰਕੇ ਉਹਨਾਂ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।
ਇਸ ਸਬੰਧੀ ਪੁਲਿਸ ਜਾਂਚ ਅਧਿਕਾਰੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਫੋਨ ਕਾਲ ਆਈ ਸੀ, ਜਿਸ ਤੋਂ ਬਾਅਦ ਉਹਨਾਂ ਨੇ ਮੌਕੇ 'ਤੇ ਜਾ ਕੇ ਦੇਖਿਆ ਹੈ ਕਿ ਘਰ ਵਿੱਚ ਸਾਰਾ ਸਮਾਨ ਸੜ ਕੇ ਸਵਾਹ ਹੋਇਆ ਹੈ। ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵਿਰੋਧੀ ਧਿਰ ਨੇ ਦੋਸ਼ ਨਕਾਰੇ
ਇਸ ਸਬੰਧੀ ਵਿਰੋਧੀ ਧਿਰ ਤੋਂ ਰਾਂਝਾ ਨੇ ਦੱਸਿਆ ਕਿ ਉਹਨਾਂ ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ ਅਤੇ ਉਹਨਾਂ ਨੂੰ ਜਾਣ ਬੁਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।
- PTC NEWS