Advertisment

ਜੰਗਲਾਤ ਕਾਮਿਆਂ ਦੀ ਭਲਾਈ ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

author-image
Pardeep Singh
Updated On
New Update
ਜੰਗਲਾਤ ਕਾਮਿਆਂ ਦੀ ਭਲਾਈ ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ
Advertisment

ਚੰਡੀਗੜ੍ਹ: ਸੂਬੇ ਦੇ ਜੰਗਲਾਤ ਕਾਮਿਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਮੋਹਾਲੀ ਦੇ ਸੈਕਟਰ-68 ਵਿਖੇ ਵਣ ਕੰਪਲੈਕਸ ਵਿੱਚ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ  ਲਾਲ ਚੰਦ ਕਟਾਰੂਚੱਕ ਨੇ ਡੈਮੋਕ੍ਰੇਟਿਕ ਜੰਗਲਾਤ ਯੂਨੀਅਨ ਦੇ ਕਾਮਿਆਂ ਨਾਲ ਮੀਟਿੰਗ ਕੀਤੀ।

Advertisment

ਜੰਗਲਾਤ ਕਾਮਿਆਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਕਟਾਰੂਚੱਕ ਨੇ ਇਹ ਦੱਸਿਆ ਕਿ ਜਿਥੋਂ ਤੱਕ ਕਾਮਿਆਂ ਨੂੰ ਪਿਛਲੇ ਬਕਾਏ ਨਾ ਮਿਲਣ ਦੀ ਗੱਲ ਹੈ ਤਾਂ ਇਸ ਸਬੰਧੀ ਸਿਧਾਂਤਕ ਤੌਰ ਉੱਤੇ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਭਾਰਤ ਸਰਕਾਰ ਵੱਲੋਂ ਚਿੱਠੀ ਮਿਲਣ ਦੀ ਉਡੀਕ ਕੀਤੀ ਜਾ ਰਹੀ ਹੈ ਜਿਸ ਦੇ ਮਿਲਦਿਆਂ ਹੀ ਇਹ ਬਕਾਏ ਅਦਾ ਕਰ ਦਿੱਤੇ ਜਾਣਗੇ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਵਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਕਾਮਿਆਂ ਨੂੰ ਉਹਨਾਂ ਦੀਆਂ ਤਨਖਾਹਾਂ ਹਰ ਮਹੀਨੇ ਦੀ 10 ਤਾਰੀਖ ਤੋਂ ਪਹਿਲਾਂ ਜਾਰੀ ਕਰਨੀਆਂ ਯਕੀਨੀ ਬਣਾਈਆਂ ਜਾਣ। 

ਹੋਰ ਮੁੱਦਿਆਂ ਉੱਤੇ ਚਾਨਣਾ ਪਾਉਂਦਿਆਂ ਉਹਨਾਂ ਕਿਹਾ ਕਿ ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਸਵਾਲ ਹੈ ਤਾਂ ਸਰਕਾਰ ਵੱਲੋਂ ਇਸ ਸਬੰਧੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਇਕ ਠੋਸ ਨੀਤੀ ਤਿਆਰ ਕੀਤੀ ਜਾ ਰਹੀ ਹੈ। ਸੀਨੀਆਰਤਾ ਸੂਚੀ ਬਾਰੇ ਸ੍ਰੀ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਇਹ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹੈ ਅਤੇ ਇਹ ਭਰਪੂਰ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਮੁਲਾਜ਼ਮ ਇਸ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਜਿਥੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਸਰਕਾਰੀ ਨਿਯਮਾਂ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਮੁੱਖ ਵਣਪਾਲ ਸ੍ਰੀ ਆਰ.ਕੇ. ਮਿਸ਼ਰਾ, ਵਧੀਕ ਪ੍ਰਮੁੱਖ ਵਣਪਾਲ ਸ੍ਰੀ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਿਰ ਸਨ।

- PTC NEWS
latest-news lal-chand-kataruchakk forest-workers
Advertisment

Stay updated with the latest news headlines.

Follow us:
Advertisment