Punjab Weather Update : ਪੰਜਾਬ ’ਚ ਪੱਛਮੀ ਗੜਬੜੀ ਮੁੜ ਹੋਈ ਸਰਗਰਮ, 5 ਅਕਤੂਬਰ ਤੋਂ ਬਾਅਦ ਭਾਰੀ ਮੀਂਹ ਪੈਣ ਦੀ ਸੰਭਾਵਨਾ
Punjab Weather Update : ਪੰਜਾਬ ’ਚ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਇਸ ਸਮੇਂ ਆਮ ਨਾਲੋਂ 2 ਡਿਗਰੀ ਵੱਧ ਹੈ, ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.4 ਡਿਗਰੀ ਵੱਧ ਹੈ। ਅੱਜ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਸੰਭਵ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਇਹ ਵਧਦਾ ਰਹੇਗਾ।
ਮੌਸਮ ਵਿਭਾਗ ਦੇ ਅਨੁਸਾਰ, 3 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ, ਪਰ ਰਾਤ ਨੂੰ ਤਾਪਮਾਨ ਘੱਟ ਜਾਵੇਗਾ। 4 ਅਕਤੂਬਰ ਨੂੰ ਮੌਸਮ ਬਦਲਣ ਦੀ ਉਮੀਦ ਹੈ, ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
ਐਤਵਾਰ ਨੂੰ ਪੰਜਾਬ ਵਿੱਚ ਮੌਸਮ ਸਾਫ਼ ਰਿਹਾ, ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਛਾਈ ਰਹੀ। ਲੁਧਿਆਣਾ ਵਿੱਚ ਸ਼ਾਮ 4 ਵਜੇ ਤੋਂ ਬਾਅਦ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਨਾਲ ਕੁਝ ਘੰਟਿਆਂ ਲਈ ਗਰਮੀ ਤੋਂ ਰਾਹਤ ਮਿਲੀ।
ਹੋਰ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹਿਣ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਗਿਆ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 4 ਅਕਤੂਬਰ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ, ਪਰ 5 ਅਕਤੂਬਰ ਤੋਂ ਬਾਅਦ ਮੌਸਮ ਬਦਲ ਸਕਦਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : Punjabi singer Rajvir Jawanda ਦੀ ਹਾਲਤ ਨਾਜ਼ੁਕ; ਦਿਲਜੀਤ ਦੋਸਾਂਝ ਨੇ ਸ਼ੋਅ ਦੌਰਾਨ ਗਾਇਕ ਲਈ ਕੀਤੀ ਅਰਦਾਸ
- PTC NEWS