Parenting Tips : ਬੱਚਿਆਂ ਨੂੰ ਦੂਜਿਆਂ ਸਾਹਮਣੇ ਕਦੇ ਨਾ ਝਿੜਕੋ, ਹੁੰਦੇ ਹਨ ਨੁਕਸਾਨ, ਜਾਣੋ ਕੀ ਕਰਨਾ ਚਾਹੀਦਾ ਹੈ
What To Do When Child Commit Mistake : ਇਸ ਗੱਲ ਤੋਂ ਕੋਈ ਅਣਜਾਣ ਨਹੀਂ ਹੋਵੇਗਾ ਕਿ ਬੱਚਿਆਂ ਦਾ ਪਾਲਣ-ਪੋਸ਼ਣ ਇੱਕ ਜ਼ਿੰਮੇਵਾਰੀ ਵਾਲਾ ਕੰਮ ਹੁੰਦਾ ਹੈ। ਇਸ ਲਈ ਸਮਝ, ਸੰਵੇਦਨਸ਼ੀਲਤਾ ਅਤੇ ਸਹਿਣਸ਼ੀਲਤਾ ਦੀ ਲੋੜ ਹੁੰਦੀ ਹੈ। ਬੱਚਿਆਂ ਦੇ ਪਾਲਣ ਪੋਸ਼ਣ 'ਚ ਮਾਪਿਆਂ ਦਾ ਰਵੱਈਆ ਅਤੇ ਵਿਵਹਾਰ ਉਨ੍ਹਾਂ ਦੇ ਮਾਨਸਿਕ ਅਤੇ ਭਾਵਨਾਤਮਕ ਵਿਕਾਸ 'ਤੇ ਮਹੱਤਵਪੂਰਣ ਪ੍ਰਭਾਵ ਪਾਉਂਦਾ ਹੈ। ਮਾਹਿਰਾਂ ਮੁਤਾਬਕ ਜੇਕਰ ਬੱਚਾ ਕੋਈ ਗ਼ਲਤੀ ਕਰਦਾ ਹੈ ਤਾਂ ਉਸ ਨੂੰ ਸਾਰਿਆਂ ਦੇ ਸਾਹਮਣੇ ਝਿੜਕਿਆ ਨਹੀਂ ਜਾਣਾ ਚਾਹੀਦਾ। ਕਿਉਂਕਿ ਇਸ ਦਾ ਫਾਇਦੇ ਦੀ ਬਜਾਏ ਨੁਕਸਾਨ ਹੁੰਦਾ ਹੈ। ਤਾਂ ਆਉ ਜਾਣਦੇ ਹਾਂ ਬੱਚਿਆਂ ਨੂੰ ਦੂਜੇ ਲੋਕਾਂ ਦੇ ਸਾਹਮਣੇ ਝਿੜਕਣ ਨਾਲ ਕੀ-ਕੀ ਨੁਕਸਾਨ ਹੁੰਦੇ ਹਨ?
ਬੱਚਿਆਂ ਨੂੰ ਦੂਜੇ ਲੋਕਾਂ ਦੇ ਸਾਹਮਣੇ ਝਿੜਕਣ ਦੇ ਨੁਕਸਾਨ
ਬੱਚੇ ਨੂੰ ਝਿੜਕਣ ਦਾ ਸਹੀ ਤਰੀਕਾ
ਜਦੋਂ ਬੱਚਾ ਕੋਈ ਗਲਤੀ ਕਰਦਾ ਹੈ ਤਾਂ ਉਸ ਨੂੰ ਬਹੁਤ ਪਿਆਰ ਨਾਲ ਸਮਝਾਉਣਾ ਚਾਹੀਦਾ ਹੈ। ਭਾਵੇਂ ਤੁਸੀਂ ਝਿੜਕ ਰਹੇ ਹੋ, ਧਿਆਨ ਰੱਖੋ ਕਿ ਉੱਥੇ ਕੋਈ ਦੂਜਾ ਵਿਅਕਤੀ ਨਹੀਂ ਹੋਣਾ ਚਾਹੀਦਾ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਦੀਆਂ ਗ਼ਲਤੀਆਂ ਨੂੰ ਜਨਤਕ ਥਾਵਾਂ 'ਤੇ ਠੀਕ ਕਰਨ ਦੀ ਬਜਾਏ ਘਰ 'ਚ ਹੀ ਸ਼ਾਂਤ ਅਤੇ ਸਕਾਰਾਤਮਕ ਢੰਗ ਨਾਲ ਨਜਿੱਠਣ। ਇਹ ਬੱਚਿਆਂ ਦੇ ਭਾਵਨਾਤਮਕ, ਸਵੈ-ਮਾਣ ਅਤੇ ਸਿਹਤਮੰਦ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰੇਗਾ।
- PTC NEWS