World Heart Day 2023 : ਕਦੋਂ ਅਤੇ ਕਿਉਂ ਮਨਾਇਆ ਜਾਂਦਾ ਹੈ? ਵਿਸ਼ਵ ਦਿਲ ਦਿਵਸ ਜਾਣੋ ਇਤਿਹਾਸ, ਥੀਮ ਅਤੇ ਮਹੱਤਵ
World Heart Day 2023 : ਜਿਵੇ ਕੀ ਤੁਹਾਨੂੰ ਪਤਾ ਹੀ ਹੈ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਨੌਜਵਾਨਾਂ 'ਚ ਵੀ ਵੱਧ ਰਿਹਾ ਹੈ। ਰਿਪੋਰਟਾਂ ਮੁਤਾਬਕ ਪਤਾ ਲੱਗਿਆ ਹੈ ਕੀ 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਦਿਲ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਹੋਣ ਲੱਗਦੀਆਂ ਹਨ, ਜੋ ਜਾਨਲੇਵਾ ਹੋ ਸਕਦੀਆਂ ਹਨ। ਅਜਿਹੇ 'ਚ ਸਿਹਤ ਮਾਹਿਰ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿੰਦੇ ਹਨ।
ਹਾਲਾਂਕਿ, ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਦੀ ਗੰਭੀਰਤਾ ਦਾ ਉਦੋਂ ਤੱਕ ਪਤਾ ਨਹੀਂ ਹੁੰਦਾ ਜਦੋਂ ਤੱਕ ਉਹ ਇਸ ਤੋਂ ਪੀੜਤ ਨਹੀਂ ਹੁੰਦੇ। ਇਸ ਕਾਰਨ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਹਰ ਸਾਲ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਮਨਾਇਆ ਜਾਂਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕੀ ਦਿਲ ਦੀਆਂ ਬਿਮਾਰੀਆਂ ਵਿੱਚ ਸਟ੍ਰੋਕ, ਜਮਾਂਦਰੂ ਦਿਲ ਦੇ ਨੁਕਸ, ਦਿਲ ਦਾ ਦੌਰਾ, ਪੈਰੀਕਾਰਡੀਅਲ ਇਫਿਊਜ਼ਨ, ਗਠੀਏ ਦੇ ਦਿਲ ਦੀ ਬਿਮਾਰੀ, ਕੋਰੋਨਰੀ ਆਰਟਰੀ ਬਿਮਾਰੀ, ਐਨਜਾਈਨਾ ਆਦਿ ਸ਼ਾਮਲ ਹਨ। ਇਨ੍ਹਾਂ ਗੰਭੀਰ ਬਿਮਾਰੀਆਂ ਕਾਰਨ ਹੀ ਮਾਹਿਰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਸਲਾਹ ਦਿੰਦੇ ਹਨ।
ਵਿਸ਼ਵ ਦਿਲ ਦਿਵਸ 2023 ਕਦੋਂ ਮਨਾਇਆ ਜਾਂਦਾ ਹੈ :
ਇਹ ਹਰ ਸਾਲ 29 ਸਤੰਬਰ ਨੂੰ ਪੂਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ। ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਅਤੇ ਦਿਲ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ਵ ਦਿਲ ਦਿਵਸ ਦੇ ਮੌਕੇ 'ਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ।
ਵਿਸ਼ਵ ਦਿਲ ਦਿਵਸ ਕਿਉਂ ਮਨਾਇਆ ਜਾਂਦਾ ਹੈ :
ਦਿਲ ਨਾਲ ਸਬੰਧਤ ਹੋਰ ਬਿਮਾਰੀਆਂ ਦੇ ਵਧਦੇ ਮਾਮਲਿਆਂ ਕਾਰਨ ਲੋਕ ਦਿਲ ਨਾਲ ਸਬੰਧਤ ਸਮੱਸਿਆਵਾਂ ਤੋਂ ਪ੍ਰਭਾਵਿਤ ਹੋ ਰਹੇ ਹਨ। ਇਸਦੇ ਮੁੱਖ ਕਾਰਕਾਂ ਗੈਰ-ਸਿਹਤਮੰਦ ਜੀਵਨ ਸ਼ੈਲੀ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ। ਵਿਸ਼ਵ ਦਿਲ ਦਿਵਸ ਲੋਕਾਂ ਨੂੰ ਦਿਲ ਦੀ ਸਿਹਤ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਜਾਂਦਾ ਹੈ।
ਵਿਸ਼ਵ ਦਿਲ ਦਿਵਸ ਦਾ ਇਤਿਹਾਸ :
ਵਿਸ਼ਵ ਦਿਲ ਦਿਵਸ ਦੁਨੀਆਂ 'ਚ ਪਹਿਲੀ ਵਾਰ 24 ਸਤੰਬਰ 2000 ਮਨਾਇਆ ਗਿਆ ਸੀ। WHF ਦੇ ਸਾਬਕਾ ਪ੍ਰਧਾਨ ਐਂਟੋਨੀ ਬਾਰਡ ਡੀ ਲੂਨਾ ਨੂੰ ਵਿਸ਼ਵ ਦਿਲ ਦਿਵਸ ਮਨਾਉਣ ਦਾ ਵਿਚਾਰ ਆਇਆ। ਉਨ੍ਹਾਂ ਦੀ ਰਿਪੋਰਟ ਮੁਤਾਬਕ 2000 'ਚ ਵਿਸ਼ਵ ਦਿਲ ਦਿਵਸ ਅਪਣਾਇਆ ਗਿਆ। ਬਾਅਦ ਵਿੱਚ, 2012 ਤੋਂ 2025 ਤੱਕ ਵਿਸ਼ਵ ਮੌਤ ਦਰ ਨੂੰ 25 ਪ੍ਰਤੀਸ਼ਤ ਤੱਕ ਘਟਾਉਣ ਲਈ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ।
ਵਿਸ਼ਵ ਦਿਲ ਦਿਵਸ 2023 ਦੀ ਥੀਮ :
ਹਰ ਸਾਲ ਵਿਸ਼ਵ ਦਿਲ ਦਿਵਸ ਦੀ ਇੱਕ ਵਿਸ਼ੇਸ਼ ਥੀਮ ਹੁੰਦੀ ਹੈ, ਜਿਸ ਦੇ ਅਨੁਸਾਰ ਇਹ ਦਿਨ ਮਨਾਇਆ ਜਾਂਦਾ ਹੈ। ਇਸ ਸਾਲ ਵਿਸ਼ਵ ਦਿਲ ਦਿਵਸ 2023 ਦੀ ਥੀਮ ਹੈ 'ਦਿਲ ਦੀ ਵਰਤੋਂ ਕਰੋ, ਦਿਲ ਨੂੰ ਜਾਣੋ'
ਵਿਸ਼ਵ ਦਿਲ ਦਿਵਸ ਦੀ ਮਹੱਤਤਾ :
ਦਿਲ ਮਨੁੱਖੀ ਸਰੀਰ ਦੇ ਸਭ ਤੋਂ ਮਹੱਤਵਪੂਰਨ ਅੰਗਾਂ ਵਿੱਚੋਂ ਇੱਕ ਹੈ। ਅਜਿਹੇ 'ਚ ਦਿਲ ਦੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਹਰ ਸਾਲ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਦੀ ਦਿਲ ਦੀਆਂ ਬਿਮਾਰੀਆਂ ਕਾਰਨ ਮੌਤ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਦਿਲ ਲਈ ਜਾਗਰੂਕ ਕਰਨ ਲਈ ਅਤੇ ਦਿਲ ਦੀ ਸਿਹਤ ਦੀ ਮਹੱਤਤਾ ਨੂੰ ਸਮਝਣ ਦੇ ਉਦੇਸ਼ ਨਾਲ ਪੂਰੀ ਦੁਨੀਆ 'ਚ ਵਿਸ਼ਵ ਦਿਲ ਦਿਵਸ ਮਨਾਇਆ ਜਾਂਦਾ ਹੈ। ਤਾਂ ਜੋ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਅਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕੇ।
- ਸਚਿਨ ਜਿੰਦਲ ਦੇ ਸਹਿਯੋਗ ਨਾਲ
- PTC NEWS