Mon, Aug 18, 2025
Whatsapp

25 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਕੌਮੀ ਵੋਟਰ ਦਿਵਸ? ਜਾਣੋ ਇਤਿਹਾਸ 'ਤੇ ਮਹੱਤਵ

Reported by:  PTC News Desk  Edited by:  Jasmeet Singh -- January 25th 2024 07:00 AM
25 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਕੌਮੀ ਵੋਟਰ ਦਿਵਸ? ਜਾਣੋ ਇਤਿਹਾਸ 'ਤੇ ਮਹੱਤਵ

25 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਕੌਮੀ ਵੋਟਰ ਦਿਵਸ? ਜਾਣੋ ਇਤਿਹਾਸ 'ਤੇ ਮਹੱਤਵ

National Voters Days 2024: ਕੌਮੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਹੱਤਵ ਲੋਕਾਂ 'ਚ ਵੋਟ ਦਾ ਇਸਤੇਮਾਲ ਵਧਾਉਣ ਲਈ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਦੇਸ਼ ਦੇ ਲੋਕਾਂ ਨੂੰ ਚੋਣ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਵੀ ਉਤਸ਼ਾਹਿਤ ਕਰਨਾ ਹੁੰਦਾ ਹੈ। 

ਦੱਸ ਦੇਈਏ ਕਿ ਅੱਜ ਵੀ ਦੇਸ਼ 'ਚ ਕਈ ਅਜਿਹੇ ਲੋਕ ਹਨ ਜਿਨ੍ਹਾਂ ਦਾ ਵੋਟਰ ਆਈ.ਡੀ. ਕਾਰਡ ਨਹੀਂ ਬਣਿਆ ਹੈ। ਇਸ ਦੇ ਤਹਿਤ ਜਾਗਰੂਕਤਾ ਮੁਹਿੰਮ ਚਲਾ ਕੇ ਨਵੇਂ ਵੋਟਰਾਂ ਨੂੰ ਵੋਟਰ ਸੂਚੀ 'ਚ ਸ਼ਾਮਲ ਕੀਤਾ ਜਾਂਦਾ ਹੈ। ਭਾਰਤ ਦਾ ਚੋਣ ਕਮਿਸ਼ਨ ਕੌਮੀ ਵੋਟਰ ਦਿਵਸ ਦੇ ਮੌਕੇ 'ਤੇ ਕਈ ਪ੍ਰੋਗਰਾਮ ਆਯੋਜਿਤ ਕਰਦਾ ਹੈ। 


ਆਉ ਜਾਣਦੇ ਹਾਂ ਰਾਸ਼ਟਰੀ ਵੋਟਰ ਦਿਵਸ ਸਿਰਫ 25 ਜਨਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ?
ਭਾਰਤ ਸਾਲ 1947 'ਚ ਆਜ਼ਾਦ ਹੋਇਆ ਸੀ। ਜਿਸ ਦੇ ਤਿੰਨ ਸਾਲ ਬਾਅਦ 26 ਜਨਵਰੀ ਨੂੰ ਭਾਰਤ ਦਾ ਸੰਵਿਧਾਨ ਲਾਗੂ ਹੋਇਆ। ਭਾਰਤ ਦੇ ਚੋਣ ਕਮਿਸ਼ਨ ਦੀ ਸਥਾਪਨਾ ਸੰਵਿਧਾਨ ਦੇ ਲਾਗੂ ਹੋਣ ਤੋਂ ਇੱਕ ਦਿਨ ਪਹਿਲਾਂ 25 ਜਨਵਰੀ 1950 ਨੂੰ ਕੀਤੀ ਗਈ ਸੀ। ਜਿਸ ਕਾਰਨ ਭਾਰਤ ਦਾ ਰਾਸ਼ਟਰੀ ਵੋਟਰ ਦਿਵਸ ਹਰ ਸਾਲ 25 ਜਨਵਰੀ ਨੂੰ ਮਨਾਇਆ ਜਾਂਦਾ ਹੈ।

ਕੌਮੀ ਵੋਟਰ ਦਿਵਸ ਦਾ ਇਤਿਹਾਸ 

ਦੱਸ ਦੇਈਏ ਕਿ ਕੌਮੀ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਸਾਲ 2011 'ਚ ਕੀਤੀ ਸੀ। ਉਸ ਸਮੇ ਪਹਿਲੀ ਵਾਰ ਇਹ ਦਿਵਸ 25 ਜਨਵਰੀ ਨੂੰ ਮਨਾਇਆ ਗਿਆ। ਇਸ ਸਾਲ 2024 'ਚ ਭਾਰਤ ਆਪਣਾ 14ਵਾਂ ਕੌਮੀ ਵੋਟਰ ਦਿਵਸ ਮਨਾਉਣ ਜਾ ਰਿਹਾ ਹੈ।

ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮਹੱਤਵ 

ਜਿਵੇ ਤੁਸੀਂ ਜਾਣਦੇ ਹੋ ਕਿ ਮਜ਼ਬੂਤ ​​ਜਮਹੂਰੀਅਤ ਦੀ ਨੀਂਹ 'ਚ ਵੋਟਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਅਜਿਹੀ ਸਥਿਤੀ 'ਚ ਰਾਸ਼ਟਰੀ ਵੋਟਰ ਦਿਵਸ ਦੇਸ਼ ਦੇ ਲੋਕਾਂ ਨੂੰ ਬਿਹਤਰ ਜਮਹੂਰੀ ਭਵਿੱਖ 'ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ: 
Air India: ਉਡਾਣ ਬੇਨਿਯਮੀਆਂ ਲਈ ਏਅਰ ਇੰਡੀਆ ਨੂੰ 1 ਕਰੋੜ ਤੋਂ ਵੱਧ ਦਾ ਜੁਰਮਾਨਾ
CM ਮਾਨ ਤੇ ਪੁਲਿਸ ਦੀ ਘਿਨੌਣੀ ਕਾਰਵਾਈ ਨੂੰ ਹਰ ਪੱਧਰ ’ਤੇ ਕਰਾਂਗੇ ਜਨਤਕ- ਐਡਵੋਕੇਟ ਧਾਮੀ
 ਕੈਬਿਨਟ ਮੀਟਿੰਗ ਤੋਂ ਬਾਅਦ CM ਮਾਨ ਦਾ ਐਲਾਨ, ਕੱਟੇ ਗਏ 10,77,000 ਰਾਸ਼ਨ ਕਾਰਡ ਹੋਣਗੇ ਬਹਾਲ
ਗਲੀ ਵਿੱਚ ਨਵਜੰਮੇ ਬੱਚੇ ਦਾ ਸਿਰ ਮੂੰਹ ਵਿੱਚ ਫੜ੍ਹ ਘੁੰਮ ਰਿਹਾ ਸੀ ਕੁੱਤਾ, ਦੂਰ ਪਿਆ ਮਿਲਿਆ ਧੜ

-

  • Tags

Top News view more...

Latest News view more...

PTC NETWORK
PTC NETWORK      
Notification Hub
Icon