Faridkot News : ਪਤਨੀ ਨੇ ਨਜਾਇਜ਼ ਸੰਬੰਧਾਂ ਦੇ ਚੱਲਦਿਆਂ ਆਸ਼ਿਕ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ,ਜਾਣੋ ਪੂਰਾ ਮਾਮਲਾ
Faridkot News : ਫਰੀਦਕੋਟ ਦੇ ਪਿੰਡ ਸੁੱਖਣ ਵਾਲਾ 'ਚ ਇਕ ਨੌਜਵਾਨ ਦੀ ਘਰ ਵਿਚ ਹੀ ਦੇਰ ਰਾਤ ਭੇਦਭਰੇ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਮ੍ਰਿਤਕ ਦੀ ਪਤਨੀ 'ਤੇ ਕਥਿਤ ਨਜਾਇਜ਼ ਸਬੰਧਾਂ ਦੇ ਚੱਲਦੇ ਕਤਲ ਕਰਨ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ। ਪੁਲਿਸ ਵਲੋਂ ਲਾਸ਼ ਨੂੰ ਕਬਜੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦਿਆ DSP ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਦੀ ਮੁਢਲੀ ਜਾਂਚ ਵਿਚ ਪਤਾ ਚੱਲਿਆ ਹੈ ਕਿ ਗੁਰਵਿੰਦਰ ਸਿੰਘ ਵਾਸੀ ਸੁਖਣਵਾਲਾ ਦਾ ਕਤਲ ਉਸ ਦੀ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਕੈਨੇਡਾ ਤੋਂ ਡਿਪੋਟ ਹੋ ਕੇ ਆਈ ਸੀ ਅਤੇ ਉਸ ਦਾ ਪ੍ਰੇਮੀ ਜੋ ਪਿੰਡ ਬੱਲੂਆਣਾ ਦਾ ਰਹਿਣ ਵਾਲਾ ਹੈ ,ਉਹ ਵੀ ਕਨੇਡਾ ਤੋਂ ਡਿਪੋਟ ਹੋ ਕੇ ਆਇਆ ਸੀ।
ਪੁਲਿਸ ਮੁਤਾਬਕ ਦੋਵਾਂ ਦੇ ਨਜਾਇਜ਼ ਸਬੰਧ ਸਨ ਅਤੇ ਉਹ ਗੁਰਵਿੰਦਰ ਸਿੰਘ ਨੂੰ ਆਪਣੇ ਰਸਤੇ ਵਿਚੋਂ ਹਟਾਉਣਾ ਚਾਹੁੰਦੇ ਸਨ, ਜਿਸ ਦੇ ਚਲਦੇ ਦੇਰ ਰਾਤ ਇਹਨਾਂ ਵਲੋਂ ਗੁਰਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
- PTC NEWS