Punjab Winter Vacations Extended : ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ; ਹੁਣ ਇਸ ਦਿਨ ਤੱਕ ਬੰਦ ਰਹਿਣਗੇ ਸਕੂਲ
Punjab Winter Vacations Extended : ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਲੋਹੜੀ ਤੱਕ ਪੰਜਾਬ ਦੇ ਸਕੂਲ ਬੰਦ ਰਹਿਣਗੇ।
ਦੱਸ ਦਈਏ ਕਿ ਹੁਣ ਸੂਬੇ ਭਰ ਦੇ ਸਾਰੇ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। 14 ਜਨਵਰੀ ਤੋਂ ਆਮ ਦਿਨਾਂ ਵਾਂਗ ਸਕੂਲ ਖੁੱਲ੍ਹਣਗੇ। ਇਹ ਫੈਸਲਾ ਪੰਜਾਬ ਭਰ ’ਚ ਵਧ ਰਹੀ ਠੰਢ ਤੇ ਸੰਘਣੀ ਧੁੰਦ ਦੇ ਚੱਲਦੇ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ… — Harjot Singh Bains (@harjotbains) January 7, 2026
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਉੱਥੇ ਹੀ ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਚਾਰ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮੁਹਾਲੀ, ਨਵਾਂਸ਼ਹਿਰ, ਰੂਪਨਗਰ ਅਤੇ ਪਟਿਆਲਾ ਵਿੱਚ ਵੀ ਕੋਲਡ ਵੇਵ ਦੀ ਸਥਿਤੀ ਬਣ ਸਕਦੀ ਹੈ।
ਪਿਛਲੇ 24 ਘੰਟਿਆਂ ਵਿੱਚ ਰਾਜ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਦੋ ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ। ਰਾਤ ਦੇ ਤਾਪਮਾਨ ਵਿੱਚ ਵੀ ਇਸੇ ਤਰ੍ਹਾਂ ਦੀ ਗਿਰਾਵਟ ਆ ਰਹੀ ਹੈ। ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ : Punjabi Singer ਰੰਮੀ ਰੰਧਾਵਾ ਖਿਲਾਫ਼ ਅਜਨਾਲਾ ਥਾਣੇ 'ਚ FIR ਦਰਜ , ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦਾ ਮਾਮਲਾ
- PTC NEWS