Tue, Jan 31, 2023
Whatsapp

'ਸਕੂਲ ਆਫ ਐਮੀਨੈਂਸ' ਸ਼ੁਰੂ ਹੋਣ ਨਾਲ ਪੰਜਾਬ ਦੀ ਸਿੱਖਿਆ ਦਾ ਮਿਆਰ ਬਣੇਗਾ ਵਿਸ਼ਵ ਪੱਧਰੀ : ਅਜੀਤ ਪਾਲ ਸਿੰਘ ਕੋਹਲੀ

Written by  Ravinder Singh -- January 24th 2023 06:21 PM
'ਸਕੂਲ ਆਫ ਐਮੀਨੈਂਸ' ਸ਼ੁਰੂ ਹੋਣ ਨਾਲ ਪੰਜਾਬ ਦੀ ਸਿੱਖਿਆ ਦਾ ਮਿਆਰ ਬਣੇਗਾ ਵਿਸ਼ਵ ਪੱਧਰੀ : ਅਜੀਤ ਪਾਲ ਸਿੰਘ ਕੋਹਲੀ

'ਸਕੂਲ ਆਫ ਐਮੀਨੈਂਸ' ਸ਼ੁਰੂ ਹੋਣ ਨਾਲ ਪੰਜਾਬ ਦੀ ਸਿੱਖਿਆ ਦਾ ਮਿਆਰ ਬਣੇਗਾ ਵਿਸ਼ਵ ਪੱਧਰੀ : ਅਜੀਤ ਪਾਲ ਸਿੰਘ ਕੋਹਲੀ

ਪਟਿਆਲਾ : ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਦੀ ਸੂਚੀ ਵਿਚ ਪਟਿਆਲਾ ਸ਼ਹਿਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੀਲਖਾਨਾ ਦਾ ਨਾਮ ਵੀ ਸ਼ਾਮਲ ਹੈ। ਉਂਜ ਭਾਵੇਂ ਜ਼ਿਲ੍ਹੇ ਦੇ 10 ਸਕੂਲਾਂ ਦੇ ਨਾਮ ਇਸ ਸੂਚੀ 'ਚ ਸ਼ਾਮਲ ਹਨ ਪਰ ਫੀਲਖਾਨਾ ਸਕੂਲ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦੇਣ ਨਾਲ ਪਟਿਆਲਾ ਸ਼ਹਿਰ ਦਾ ਨਾਮ ਹੋਰ ਰੋਸ਼ਨ ਹੋਇਆ ਹੈ। ਇਹ ਪ੍ਰਗਟਾਵਾ ਅੱਜ ਇਸ ਸਕੂਲ ਦਾ ਦੌਰਾ ਕਰਨ ਸਮੇਂ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ।ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰਿੰਸੀਪਲ ਰਜਨੀਸ਼ ਗੁਪਤਾ ਅਤੇ ਡਿਪਟੀ ਡੀਓਆਰਪੀ ਸਿੰਘ ਨਾਲ ਚਰਚਾ ਕੀਤੀ ਅਤੇ ਕਿਹਾ ਕਿ ਸਿੱਖਿਆ ਦਾ ਮਿਆਰ ਵਿਸ਼ਵ ਪੱਧਰੀ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਜਿਸ ਲਈ ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਅਗਲੇਰੀ ਅਤੇ ਉਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ, ਇਨ੍ਹਾਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਤਿੰਨ ‌ਪ੍ਰਿੰਸੀਪਲਾਂ ਦਾ ਸ਼ਾਮਲ ਹੋਣਾ ਸਾਡੇ ਲਈ ਹੋਰ ਵੀ ਮਾਣ ਵਾਲੀ  ਗੱਲ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਤਾਂ ਇਕ ਸ਼ੁਰੂਆਤ ਹੈ, ਇਸ ਤੋਂ ਅੱਗੇ ਅਜੇ ਹੋਰ ਵੀ ਕਈ ਸਹੂਲਤਾਂ ਦਿੱਤੀਆਂ ਜਾਣੀਆਂ ਬਾਕੀ ਹਨ, ਜਿਨ੍ਹਾਂ ਰਾਹੀਂ ਸਾਡੇ ਸਕੂਲਾਂ ਦੇ ਬੱਚੇ ਚੰਗੀ ਵਿੱਦਿਆ ਹਾਸਲ ਕਰ ਸਕਣਗੇ।

ਅਜੀਤਪਾਲ ਸਿੰਘ ਕੋਹਲੀ ਦਾ ਕਹਿਣਾ ਸੀ ਕਿ ਹੁਣ ਆਮ ਆਦਮੀ ਪਾਰਟੀ ਦੀ ਸੂਬੇ ਵਿੱਚ ਆਈ ਸਰਕਾਰ  ਸੂਬੇ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖਿਆ ਨੂੰ ਪ੍ਰਣਾਲੀ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਹੋਣਹਾਰ ਵਿਦਿਆਰਥੀਆਂ  ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਵਜੋਂ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣਗੇ ਕਿਉਂਕਿ‌ ਇਨ੍ਹਾਂ ਸਕੂਲਾਂ  ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ।

ਇਹ ਵੀ ਪੜ੍ਹੋ : IAS ਅਧਿਕਾਰੀ ਅਜੋਏ ਸ਼ਰਮਾ ਵਿਵਾਦ : ਮਹਿਲਾ ਅਧਿਕਾਰੀ ਨੂੰ VRS ਲੈਣ ਪਿਛੋਂ ਦੂਜੇ ਦਿਨ ਠੇਕੇ 'ਤੇ ਦਿੱਤੀ ਨੌਕਰੀ

ਵਿਧਾਇਕ ਕੋਹਲੀ ਨੇ ਕਿਹਾ  ਕਿ ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ 'ਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ। ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਕੂਲ ਦੇ ਅਧਿਆਪਕਾਂ ਅਤੇ ‌ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਸਕੂਲ ਦੀਆਂ ਭਵਿੱਖੀ ਯੋਜਨਾਵਾਂ ਉਪਰ ਚਰਚਾ ਕੀਤੀ ਤੇ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।

ਰਿਪੋਰਟ-ਗਗਨਦੀਪ ਆਹੂਜਾ


- PTC NEWS

adv-img

Top News view more...

Latest News view more...