Ropar News : ਗੁਰਦੁਆਰਾ ਸਾਹਿਬ 'ਚ ਧਾਰਮਿਕ ਸਮਾਗਮ ਦੌਰਾਨ ਵਾਪਰਿਆ ਵੱਡਾ ਹਾਦਸਾ ,AC ਫਟਣ ਕਾਰਨ ਇੱਕ ਮਹਿਲਾ ਦੀ ਮੌਤ ਅਤੇ ਕਈ ਜ਼ਖਮੀ
Ropar News : ਰੋਪੜ ਦੇ ਗੁਰਦੁਆਰਾ ਹੈੱਡ ਦਰਬਾਰ ਸਾਹਿਬ ਵਿੱਚ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਏਸੀ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ AC ਫਟਣ ਨਾਲ ਅੱਗ ਲੱਗ ਗਈ।
ਇਸ ਘਟਨਾ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ ਹੈ ਅਤੇ ਕਰੀਬ 10 ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਪਰਮਾਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇੱਕ ਮਹਿਲਾ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਮ੍ਰਿਤਕ ਮਹਿਲਾ ਦੀ ਪਛਾਣ ਕਸ਼ਮੀਰ ਕੌਰ ਵਾਸੀ ਹਰਗੋਬਿੰਦ ਨਗਰ ਰੋਪੜ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਸ ਸਮੇਂ ਗੁਰਦੁਆਰਾ ਹੈੱਡ ਦਰਬਾਰ ਸਾਹਿਬ ਵਿਖੇ ਸੱਚਖੰਡ ਵਾਸੀ ਬਾਬਾ ਖੁਸ਼ਹਾਲ ਸਿੰਘ ਦਾ ਭੋਗ ਪੈ ਰਿਹਾ ਸੀ।
ਹਰਜੋਤ ਸਿੰਘ ਬੈਂਸ ਨੇ ਪ੍ਰਗਟਾਇਆ ਦੁੱਖ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਕਿ ਗੁਰੂਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਰੋਪੜ ਵਿਖੇ ਇੱਕ ਦੁਖਦ ਘਟਨਾ ਵਿੱਚ ਇੱਕ ਕੀਮਤੀ ਜਾਨ ਦੇ ਚਲੇ ਜਾਣ ਦੀ ਖ਼ਬਰ ਬਹੁਤ ਹੀ ਦੁੱਖਦਾਈ ਹੈ। ਅਸੀਂ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕਰਦੇ ਹਾਂ। ਇਸ ਹਾਦਸੇ ਵਿੱਚ ਕੁੱਝ ਹੋਰ ਲੋਕ ਵੀ ਜ਼ਖਮੀ ਹੋਏ ਹਨ। ਉਹਨਾਂ ਨਾਲ ਹਸਪਤਾਲ ਵਿੱਚ ਮਿਲ ਕੇ ਹਾਲ-ਚਾਲ ਜਾਣਿਆ। ਜ਼ਖਮੀ ਹੋਏ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਦੁਆ ਕਰਦੇ ਹਾਂ।
- PTC NEWS