Gurdaspur ਦੇ ਪਿੰਡ ਰਾਮਪੁਰ 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪੇਕਾ ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ
Gurdaspur Woman Death : ਗੁਰਦਾਸਪੁਰ ਦੇ ਪਿੰਡ ਰਾਮਪੁਰ 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਗੁਰਲੀਨ ਕੌਰ ਵਜੋਂ ਹੋਈ ਹੈ। ਮ੍ਰਿਤਕ ਲੜਕੀ ਦੇ ਗਲੇ 'ਤੇ ਸੱਟ ਦੇ ਨਿਸ਼ਾਨ ਪਏ ਹੋਏ ਹਨ।
ਲੜਕੀ ਦੇ ਪਰਿਵਾਰ ਨੇ ਹੱਤਿਆ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਨੇ ਮ੍ਰਿਤਕ ਔਰਤ ਦੇ ਪਤੀ, ਦਿਓਰ ਅਤੇ ਦਰਾਣੀ ਉੱਪਰ ਲਗਾਏ ਲੜਕੀ ਨਾਲ ਕੁੱਟਮਾਰ ਕਰਨ ਦੇ ਆਰੋਪ ਲਗਾਏ ਹਨ।
ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
- PTC NEWS