Tue, Nov 17, 2026
Whatsapp

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ : ਪ੍ਰਧਾਨ ਹਰਗੋਬਿੰਦ ਕੌਰ

Hargobind Kaur : ਮੀਟਿੰਗ ਵਿੱਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਪੰਜਾਬ ਦੀ ਰਾਜਨੀਤੀ ਵਿੱਚ ਔਰਤਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਇਸਤਰੀ ਵਿੰਗ ਰਾਹੀਂ ਵੱਧ ਤੋਂ ਵੱਧ ਔਰਤਾਂ ਨੂੰ ਪਾਰਟੀ ਨਾਲ ਜੋੜ ਕੇ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕੀਤਾ ਜਾਵੇ।

Reported by:  PTC News Desk  Edited by:  KRISHAN KUMAR SHARMA -- November 17th 2026 01:14 PM -- Updated: November 17th 2026 01:24 PM
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ : ਪ੍ਰਧਾਨ ਹਰਗੋਬਿੰਦ ਕੌਰ

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਔਰਤਾਂ ਅਹਿਮ ਭੂਮਿਕਾ ਨਿਭਾਉਣਗੀਆਂ : ਪ੍ਰਧਾਨ ਹਰਗੋਬਿੰਦ ਕੌਰ

Hargobind Kaur : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨਾਲ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ... ਕੈਨੇਡਾ 'ਚ ਪੰਜਾਬੀ ਮੁੰਡੇ ਤੇ ਕੁੜੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਮਾਰੀਆਂ ਗੋਲੀਆਂ

ਮੀਟਿੰਗ ਵਿੱਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਪੰਜਾਬ ਦੀ ਰਾਜਨੀਤੀ ਵਿੱਚ ਔਰਤਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਇਸਤਰੀ ਵਿੰਗ ਰਾਹੀਂ ਵੱਧ ਤੋਂ ਵੱਧ ਔਰਤਾਂ ਨੂੰ ਪਾਰਟੀ ਨਾਲ ਜੋੜ ਕੇ ਪਿੰਡਾਂ, ਸ਼ਹਿਰਾਂ ਅਤੇ ਵਾਰਡਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕੀਤਾ ਜਾਵੇ।

ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਚਰਚਾ

ਇਸ ਮੌਕੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਗੰਭੀਰ ਮਸਲੇ ’ਤੇ ਵੀ ਚਰਚਾ ਹੋਈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ, ਜਿਸ ਵਿੱਚ ਔਰਤਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਈ ਜਾਵੇਗੀ।

ਇਸ ਤੋਂ ਇਲਾਵਾ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀ ਜਥੇਬੰਦਕ ਪਕੜ ਵਧਾਉਣ ਅਤੇ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨ ਲਈ ਵੀ ਵਿਚਾਰ ਸਾਂਝੇ ਕੀਤੇ ਗਏ।

ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਪਾਰਟੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸਤਰੀ ਵਿੰਗ ਦੀਆਂ ਆਗੂ ਅਤੇ ਵਰਕਰਾਂ ਪੂਰੀ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੀਆਂ ਅਤੇ ਔਰਤਾਂ ਨੂੰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਇਹ ਵੀ ਪੜ੍ਹੋ... Instagram ’ਤੇ ਹੁਣ ਨਹੀਂ ਦਿਖੇਗੀ ਅਸ਼ਲੀਲ ਤੇ ਹਿੰਸਕ ਸਮੱਗਰੀ, Meta ਨੇ ਭਾਰਤ ਲਈ ਬਦਲੇ ਨਿਯਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK