Mon, Apr 29, 2024
Whatsapp

ਭਲਕੇ ਰੇਲ ਰੋਕੋ ਅੰਦੋਲਨ 'ਚ ਔਰਤਾਂ ਸਰਗਰਮੀ ਨਾਲ ਲੈਣਗੀਆਂ ਹਿੱਸਾ

Written by  Jasmeet Singh -- March 09th 2024 08:51 AM
ਭਲਕੇ ਰੇਲ ਰੋਕੋ ਅੰਦੋਲਨ 'ਚ ਔਰਤਾਂ ਸਰਗਰਮੀ ਨਾਲ ਲੈਣਗੀਆਂ ਹਿੱਸਾ

ਭਲਕੇ ਰੇਲ ਰੋਕੋ ਅੰਦੋਲਨ 'ਚ ਔਰਤਾਂ ਸਰਗਰਮੀ ਨਾਲ ਲੈਣਗੀਆਂ ਹਿੱਸਾ

Women in farmers' protest: ਐਤਵਾਰ 10 ਮਾਰਚ ਨੂੰ ਹੋਣ ਵਾਲੀ ਰੇਲ ਰੋਕੋ ਮੁਹਿੰਮ ਵਿੱਚ ਔਰਤਾਂ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ। ਇਸ ਦੌਰਾਨ ਔਰਤਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਮਹਿਲਾ-ਬੱਚਿਆਂ ਦੇ ਮੋਰਚੇ 'ਤੇ ਕੀਤੀਆਂ ਟਿੱਪਣੀਆਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 

ਮਹਿਲਾ ਕਿਸਾਨਾਂ ਨੇ ਕਿਹਾ ਕਿ ਸਰਕਾਰ ਜਾਣਬੁੱਝ ਕੇ ਅਦਾਲਤ ਵਿੱਚ ਕਿਸਾਨਾਂ ਖ਼ਿਲਾਫ਼ ਗਲਤ ਤੱਥ ਪੇਸ਼ ਕਰ ਰਹੀ ਹੈ। ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਨਾਲ ਮਿਲ ਕੇ ਨੀਮ ਫੌਜੀ ਬਲਾਂ ਨੇ ਕਿਸਾਨਾਂ 'ਤੇ ਜ਼ੁਲਮ ਕੀਤੇ ਹਨ, ਜਿਸ ਨੂੰ ਛੁਪਾਉਣ ਲਈ ਹਰਿਆਣਾ ਸਰਕਾਰ ਨੇ ਅਦਾਲਤ 'ਚ ਝੂਠੇ ਤੱਥ ਪੇਸ਼ ਕੀਤੇ ਹਨ।


women at shambhu border

ਦਸ ਸਾਲਾਂ ਵਿੱਚ ਲੋਕਾਂ ਦਾ ਭਰੋਸਾ ਗਵਾ ਦਿੱਤਾ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਜੰਮੂ-ਕਸ਼ਮੀਰ ਵਿੱਚ ਵੱਡੇ ਐਲਾਨ ਦੀ ਉਮੀਦ ਹੈ। ਪਰ ਮੋਦੀ ਨੇ ਉਨ੍ਹਾਂ ਨੂੰ ਨਿਰਾਸ਼ ਕੀਤਾ। ਪਿਛਲੇ 10 ਸਾਲਾਂ ਵਿੱਚ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ। ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਦਾ ਫੈਸਲਾ ਕੀਤਾ ਸੀ। 

ਸ਼ੁੱਕਰਵਾਰ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਅਤੇ ਹਰਿਆਣਾ ਦੀਆਂ ਦੋਵਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ 10 ਹਜ਼ਾਰ ਔਰਤਾਂ ਇਕੱਠੀਆਂ ਹੋਈਆਂ। ਜਿੱਥੇ ਭਾਰਤ ਦੀ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਵੀ ਹਾਜ਼ਰੀ ਭਰੀ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਤਾਂ ਵਾਪਸ ਲੈ ਲਏ ਹਨ ਪਰ ਐਮ.ਐਸ.ਪੀ. ਦੀ ਗਰੰਟੀ ਲਈ ਕਾਨੂੰਨ ਨਹੀਂ ਬਣਾਇਆ। ਉਹ ਖ਼ੁਦ ਦਿੱਲੀ ਵਿੱਚ ਕਿਸਾਨ ਅੰਦੋਲਨ ਦੀ ਗਵਾਹ ਸੀ।

women at shambhu border

ਦੱਸ ਦੇਈਏ ਕਿ 10 ਮਾਰਚ ਨੂੰ ਰੇਲ ਗੱਡੀਆਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਕਿਸਾਨ ਆਗੂ ਪੰਧੇਰ ਖੁਦ ਦੇਵੀਦਾਸਪੁਰਾ ਅੰਮ੍ਰਿਤਸਰ ਜਾ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਲੰਬੇ ਸਮੇਂ ਤੱਕ ਜਾਰੀ ਰਹੇਗਾ। ਇਸ ਲਈ ਕਿਸਾਨਾਂ ਨੂੰ ਪੂਰੀ ਤਿਆਰੀ ਕਰ ਲੈਣੀ ਚਾਹੀਦੀ ਹੈ। 

ਇਹ ਖ਼ਬਰਾਂ ਵੀ ਪੜ੍ਹੋ: 

-

Top News view more...

Latest News view more...