Advertisment

ਕੈਪਟਨ ਦੇ ਅਸਤੀਫ਼ੇ ਮਗਰੋਂ ਠੱਪ ਹਲਵਾਰਾ ਏਅਰਪੋਰਟ ਦਾ ਕੰਮ ਮੁੜ ਤੋਂ ਆਰੰਭ, ਮਾਨ ਸਰਕਾਰ ਨੇ ਜਾਰੀ ਕੀਤੇ ਫ਼ੰਡ

author-image
ਜਸਮੀਤ ਸਿੰਘ
New Update
ਕੈਪਟਨ ਦੇ ਅਸਤੀਫ਼ੇ ਮਗਰੋਂ ਠੱਪ ਹਲਵਾਰਾ ਏਅਰਪੋਰਟ ਦਾ ਕੰਮ ਮੁੜ ਤੋਂ ਆਰੰਭ, ਮਾਨ ਸਰਕਾਰ ਨੇ ਜਾਰੀ ਕੀਤੇ ਫ਼ੰਡ
Advertisment

ਰਵਿੰਦਰਮੀਤ ਸਿੰਘ, (ਚੰਡੀਗੜ੍ਹ, 23 ਨਵੰਬਰ): ਪੰਜਾਬ ਨੂੰ ਜਲਦ ਹੀ ਇੱਕ ਹੋਰ ਹਵਾਈ ਅੱਡਾ ਮਿਲਣ ਵਾਲਾ ਹੈ। ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਬਾਬਤ ਪੰਜਾਬ ਵਾਸੀਆਂ ਨਾਲ ਇਸਦੀ ਜਾਣਕਾਰੀ ਸਾਂਝੀ ਕੀਤੀ ਸੀ। ਮਾਨ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਦੇ ਟਰਮੀਨਲ ਦਾ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਅਤੇ ਹੋਰ ਕੰਮਾਂ ਲਈ ਸਰਕਾਰ ਵੱਲੋਂ 50 ਕਰੋੜ ਰੁਪਏ ਵੀ ਜਾਰੀ ਕਰ ਦਿੱਤੇ ਗਏ ਹਨ। 

Advertisment

ਸੂਬਾ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਵਿਭਾਗ, ਪੰਜਾਬ ਨੇ ਲੋਕ ਨਿਰਮਾਣ ਵਿਭਾਗ ਤੋਂ ਟਰਮੀਨਲ ਬਿਲਡਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕਾਂਗਰਸ ਸਰਕਾਰ ਦਰਮਿਆਨ ਸਰਕਾਰ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਵਿਚਕਾਰ ਹਲਵਾਰਾ ਏਅਰਪੋਰਟ ਟਰਮੀਨਲ ਦੀ ਉਸਾਰੀ ਨੂੰ ਲੈ ਕੇ ਸਹਿਮਤੀ ਨਹੀਂ ਬਣ ਪਾਈ ਸੀ। 

ਜਿਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਮੀਨਲ ਦੀ ਇਮਾਰਤ ਨੂੰ ਆਪਣੇ ਪੱਧਰ 'ਤੇ ਬਣਾਉਣ ਦਾ ਫੈਸਲਾ ਕੀਤਾ, ਇਸ ਦੀ ਜ਼ਿੰਮੇਵਾਰੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਹੀ ਸੌਂਪੀ ਸੀ। ਕਾਬਲੇਗੌਰ ਹੈ ਕਿ ਉਸਾਰੀ ਦੇ ਸਬੰਧ 'ਚ ਉਸ ਵੇਲੇ ਟੈਂਡਰ ਜਾਰੀ ਕਰ ਦਿੱਤਾ ਗਿਆ ਸੀ ਪਰ ਉਦੋਂ ਤੱਕ ਵੱਡੇ ਰਾਜਨੀਤਿਕ ਫੇਰਬਦਲ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ ਤੇ ਕੈਪਟਨ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। 

ਇਹ ਵੀ ਪੜ੍ਹੋ: ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ, ਸੀਸੀਟੀਵੀ 'ਚ ਘਟਨਾ ਹੋਈ ਕੈਦ

ਚੰਨੀ ਸਰਕਾਰ ਸਮੇਂ ਪਿਛਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕੰਸਟਰੱਕਸ਼ਨ ਕੰਪਨੀ ਨੇ ਉਸਾਰੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਸੀ ਤੇ ਕੰਪਨੀ ਨੇ ਕਰੀਬ ਪੰਜ ਫੀਸਦੀ ਕੰਮ ਪੂਰਾ ਕਰ ਲਿਆ ਸੀ ਪਰ ਮੁੜ ਚੰਨੀ ਸਰਕਾਰ ਨੇ ਕੰਪਨੀ ਨੂੰ ਕੋਈ ਫੰਡ ਜਾਰੀ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਕੰਮ ਬੰਦ ਕਰ ਦਿੱਤਾ। ਹੁਣ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੰਮ ਬਹਾਲੀ ਲਈ 50 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਜਿਸ ਮਗਰੋਂ ਏਅਰਪੋਰਟ ਟਰਮੀਨਲ ਦਾ ਕੰਮ ਮੁੜ ਪੁਰਾਣੇ ਡਿਜ਼ਾਈਨ ਅਨੁਸਾਰ ਲੋਕ ਨਿਰਮਾਣ ਵਿਭਾਗ ਨੇ ਸ਼ੁਰੂ ਕੀਤਾ ਗਿਆ ਹੈ। 

ਇਹ ਵੀ ਦੱਸਿਆ ਗਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਨਾਲ ਵੀ ਕੁਝ ਮੁੱਦੇ ਸਨ, ਜਿਸ ਕਾਰਨ ਕੰਮ ਠੱਪ ਹੋ ਗਿਆ ਸੀ। ਹੁਣ ਇਹ ਕਿਹਾ ਜਾ ਰਿਹਾ ਕਿ ਇਹ ਸਾਰਾ ਕੰਮ ਅਗਲੇ ਸਾਲ ਮਾਰਚ ਤੱਕ ਪੂਰਾ ਕਰ ਲਿਆ ਜਾਵੇਗਾ।

- PTC NEWS
bhagwant-mann captamarindersingh halwara-airport
Advertisment

Stay updated with the latest news headlines.

Follow us:
Advertisment