ਮੁਹਾਲੀ-ਚੰਡੀਗੜ੍ਹ ਸਰਹੱਦ ਹਿੰਸਾ ਮਾਮਲਾ, ਵਕੀਲਾਂ ਵੱਲੋਂ ਦੂਜੇ ਦਿਨ ਵੀ ਕੰਮਕਾਜ ਠੱਪ
ਚੰਡੀਗੜ੍ਹ: ਮੁਹਾਲੀ ਸਰਹੱਦ 'ਤੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ 8 ਫਰਵਰੀ ਨੂੰ ਹੋਈ ਹਿੰਸਾ 'ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਦੋ ਵਕੀਲਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿੱਚ ਪੂਰਾ ਵਕੀਲ ਭਾਈਚਾਰਾ ਇੱਕਜੁੱਟ ਹੋ ਗਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਅੱਜ ਵੀ ਸਾਰਾ ਕੰਮਕਾਜ ਠੱਪ ਰਹੇਗਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਇਹ ਫੈਸਲਾ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਨਾਲ ਨਾਲ ਪੰਜਾਬ ਅਤੇ ਹਰਿਆਣਾ ਦੇ ਵੀ ਲਗਭਗ ਸਾਰੇ ਕੋਰਟ ’ਚ ਵੀ ਕੰਮਕਾਜ ਠੱਪ ਰਹੇਗਾ। ਦੱਸ ਦਈਏ ਕਿ ਬਾਰ ਦੀ ਕਾਰਜਕਾਰਨੀ ਨੇ ਹੰਗਾਮੀ ਮੀਟਿੰਗ ਬੁਲਾਈ ਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਐਡਵੋਕੇਟ ਅਮਰ ਸਿੰਘ ਚਾਹਲ ਤੇ ਦਿਲਸ਼ੇਰ ਸਿੰਘ ਜੰਡਿਆਲਾ ਖ਼ਿਲਾਫ਼ ਝੂਠੀ ਐਫਆਈਆਰ ਦਰਜ ਕੀਤੀ ਹੈ।
ਦੱਸ ਦਈਏ ਕਿ ਦੋਵਾਂ ਵਕੀਲਾਂ ਦੇ ਨਾਂ ਐਫਆਈਆਰ 'ਚੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਨੇ ਚੰਡੀਗੜ੍ਹ ਦੀ ਐਸਐਸਪੀ ਮਨੀਸ਼ਾ ਚੌਧਰੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਸੈਕਟਰ 36 ਥਾਣੇ ਦੀ ਪੁਲਿਸ ਨੇ ਦੰਗਾ, ਹਥਿਆਰਾਂ ਨਾਲ ਹੰਗਾਮਾ ਕਰਨ, ਗੈਰ-ਕਾਨੂੰਨੀ ਢੰਗ ਨਾਲ ਇਕੱਠ ਕਰਨ, ਸਰਕਾਰੀ ਮੁਲਾਜ਼ਮਾਂ ਦੀ ਡਿਊਟੀ 'ਚ ਵਿਘਨ ਪਾਉਣ, ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ, ਡਿਊਟੀ ਦੌਰਾਨ ਸਰਕਾਰੀ ਮੁਲਾਜ਼ਮ ਨੂੰ ਜਾਣਬੁੱਝ ਕੇ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਕੇਸ ਦਰਜ ਕੀਤਾ ਹੈ। ਕਤਲ ਦੀ ਕੋਸ਼ਿਸ਼, ਡਕੈਤੀ, ਡਕੈਤੀ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਅਪਰਾਧਿਕ ਸਾਜ਼ਿਸ਼ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਦਾ ਸੰਕਟ ; ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ
- PTC NEWS