World Cup ਜੇਤੂ ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਬਰਾੜ ਦਾ ਦਸਮੇਸ਼ ਕਾਲਜ ਬਾਦਲ ਪੁੱਜਣ ’ਤੇ ਸ਼ਾਨਦਾਰ ਸਵਾਗਤ
Sri Muktsar Sahib News : ਦੋਹਾ ਕਤਰ ਵਿਖੇ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਫਾਈਨਲ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਵਾਲੀ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਬਰਾੜ ਅੱਜ ਆਪਣੇ ਕਾਲਜ ਦਸਮੇਸ਼ ਗਰਲਜ਼ ਕਾਲਜ ਬਾਦਲ ਵਿਖੇ ਪੁੱਜੀ। ਇੱਥੇ ਪੁੱਜਣ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਐਸ.ਐਸ. ਸੰਘਾ, ਸਮੂਹ ਸਟਾਫ ਅਤੇ ਵਿਦਿਆਰਥਣਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਵਿਸ਼ਵ ਜੇਤੂ ਨਿਸ਼ਾਨੇਬਾਜ਼ ਦਾ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਿਮਰਨਪ੍ਰੀਤ ਦੇ ਪਿਤਾ ਸ਼ਮਿੰਦਰ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਫਰੀਦਕੋਟ ਦੀ ਰਹਿਣ ਵਾਲੀ ਅਤੇ ਦਸਮੇਸ਼ ਗਰਲਜ਼ ਕਾਲਜ ਦੀ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟ ਫੈਡਰੇਸ਼ਨ ਦੇ ਵਿਸ਼ਵ ਕੱਪ ਫਾਈਨਲ ਵਿੱਚ ਮਹਿਲਾਵਾਂ ਦੇ 25 ਮੀਟਰ ਪਿਸਟਲ ਮੁਕਾਬਲੇ ਵਿੱਚ ਨਵਾਂ ਇਤਿਹਾਸ ਰਚਿਆ ਹੈ। ਉਸਨੇ 41 ਦੇ ਸਕੋਰ ਨਾਲ ਸੋਨ ਤਮਗ਼ਾ ਜਿੱਤ ਕੇ ਨਾ ਸਿਰਫ਼ ਭਾਰਤ ਦਾ ਨਾਂਅ ਰੌਸ਼ਨ ਕੀਤਾ, ਸਗੋਂ ਵਿਸ਼ਵ ਰਿਕਾਰਡ ਵੀ ਕਾਇਮ ਕੀਤਾ। ਉਸਨੇ ਦੁਨੀਆ ਭਰ ਦੇ ਧਨੰਤਰ ਓਲੰਪੀਅਨਾਂ ਅਤੇ ਅੰਤਰਰਾਸ਼ਟਰੀ ਨਿਸ਼ਾਨੇਬਾਜ਼ਾਂ ਨੂੰ ਪਛਾੜਿਆ।
- PTC NEWS