Shiromani Akali Dal ਦੀ ਸਰਕਾਰ ਆਉਣ 'ਤੇ ਮੁੜ ਸ਼ੁਰੂ ਕੀਤੇ ਜਾਣਗੇ ਵਰਲਡ ਕਬੱਡੀ ਕੱਪ : ਸੁਖਬੀਰ ਸਿੰਘ ਬਾਦਲ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਸੀ ਪਠਾਣਾਂ ਦੇ ਪਿੰਡ (ਨੰਦਪੁਰ) ਕਲੌੜ ਵਿਖੇ ਦੀ ਕਲੌੜ ਨੌਜਵਾਨ ਸਪੋਰਟ ਕਲੱਬ ਵਲੋਂ ਗ੍ਰਾਮ ਪੰਚਾਇਤ ਕਲੌੜ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿਤ 73ਵੇਂ ਸਲਾਨਾ ਬਾਬਾ ਰੋਡੂ ਸ਼ਾਹ ਯਾਦਗਾਰੀ ਖੇਡ ਮੇਲੇ ਦੇ ਦੂਸਰੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਖਿਡਾਰੀਆਂ ਦੇ ਹੌਸਲਾ ਅਫਜਾਈ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਮੁੜ ਵਰਲਡ ਕਬੱਡੀ ਕੱਪ ਸ਼ੁਰੂ ਕੀਤੇ ਜਾਣਗੇ। ਉਹਨਾਂ ਨਾਲ ਹੀ ਐਲਾਨ ਕੀਤਾ ਕਿ ਮਾਰਵਾੜੀ ਘੋੜਿਆਂ ਦਾ ਰੇਸ ਕੋਰਸ ਖੋਲ੍ਹਿਆ ਜਾਵੇਗਾ, ਜਿੱਥੇ ਘੋੜਿਆਂ ਦੀਆਂ ਰੇਸਾਂ ਕਰਵਾਈਆਂ ਜਾਣਗੀਆਂ ਤੇ ਕਬੂਤਰਾਂ ਦੇ ਪਸ਼ੂਆਂ ਦੇ ਮੁਕਾਬਲੇ ਕਰਵਾਏ ਜਾਣਗੇ ਤੇ ਪੰਜਾਬ ਦੇ ਵਿਰਸੇ ਨੂੰ ਮੁੜ ਲੀਹਾਂ 'ਤੇ ਲਿਆਂਦਾ ਜਾਵੇਗਾ ।
ਉਨ੍ਹਾਂ ਕਿਹਾ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਾਂ ਖੇਡ ਕਬੱਡੀ ਨੂੰ ਕੱਖਾਂ ਤੋਂ ਲੱਖਾਂ ਦੀ ਬਣਾ ਦਿੱਤਾ ਗਿਆ ਸੀ ਪ੍ਰੰਤੂ ਪਿਛਲੀਆਂ ਸਰਕਾਰਾਂ ਨੇ ਰਾਜਨੀਤੀ ਕਰਦਿਆਂ ਇਹਨਾਂ ਵਿਰਾਸਤੀ ਖੇਡਾਂ ਨੂੰ ਬੰਦ ਕਰਵਾ ਦਿੱਤਾ ਸੀ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਾਂ ਪਾਰਟੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਪਣਾਉਣ ਦੀ ਅਪੀਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੜ ਸਾਰੀਆਂ ਵਿਰਾਸਤੀ ਖੇਡਾਂ ਸ਼ੁਰੂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਹੀ ਲਿਆਂਦਾ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਸਮੇਂ ਦੀਆਂ ਪ੍ਰਾਪਤੀਆਂ ਵੀ ਗਣਾਈਆਂ ।
ਉਹਨਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਾਂਗਰਸ ਤੇ ਆਪ ਪਾਰਟੀ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਮੁੱਖ ਮਹਿਮਾਨ ਸੁਖਬੀਰ ਸਿੰਘ ਬਾਦਲ ਸਮੇਤ ਆਈਆ ਪ੍ਰਮੁੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹਨਾਂ ਖੇਡ ਟੂਰਨਾਮੈਂਟ ਵਿੱਚ ਇਲਾਕੇ ਭਰ ਤੋਂ ਇਲਾਵਾ ਵੱਡੇ ਗਿਣਤੀ ਵਿੱਚ ਪੰਜਾਬ ਤੋਂ ਬਾਹਰਲੇ ਰਾਜਾਂ ਦੇ ਵੀ ਖਿਡਾਰੀ ਭਾਗ ਲੈਂਦੇ ਹਨ।
- PTC NEWS