Wed, May 28, 2025
Whatsapp

Sushil Kumar gets interim bail: ਓਲੰਪੀਅਨ ਸੁਸ਼ੀਲ ਕੁਮਾਰ ਨੂੰ ਮਿਲੀ ਚਾਰ ਦਿਨ ਦੀ ਜ਼ਮਾਨਤ

ਸਾਗਰ ਧਨਖੜ ਕਤਲ ਕੇਸ ਦੇ ਮੁੱਖ ਦੋਸ਼ੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੀ ਰੋਹਿਣੀ ਅਦਾਲਤ ਨੇ ਸੁਸ਼ੀਲ ਕੁਮਾਰ ਨੂੰ ਪਿਤਾ ਦਾ ਅੰਤਿਮ ਸਸਕਾਰ ਕਰਨ ਲਈ 4 ਦਿਨਾਂ ਲਈ ਜ਼ਮਾਨਤ ਦੇ ਦਿੱਤੀ ਗਈ ਹੈ।

Reported by:  PTC News Desk  Edited by:  Aarti -- March 07th 2023 11:29 AM
Sushil Kumar gets interim bail: ਓਲੰਪੀਅਨ ਸੁਸ਼ੀਲ ਕੁਮਾਰ ਨੂੰ ਮਿਲੀ ਚਾਰ ਦਿਨ ਦੀ ਜ਼ਮਾਨਤ

Sushil Kumar gets interim bail: ਓਲੰਪੀਅਨ ਸੁਸ਼ੀਲ ਕੁਮਾਰ ਨੂੰ ਮਿਲੀ ਚਾਰ ਦਿਨ ਦੀ ਜ਼ਮਾਨਤ

Sushil Kumar gets interim bail: ਸਾਗਰ ਧਨਖੜ ਕਤਲ ਕੇਸ ਦੇ ਮੁੱਖ ਦੋਸ਼ੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੀ ਰੋਹਿਣੀ ਅਦਾਲਤ ਨੇ ਸੁਸ਼ੀਲ ਕੁਮਾਰ ਨੂੰ ਪਿਤਾ ਦਾ ਅੰਤਿਮ ਸਸਕਾਰ ਕਰਨ ਲਈ 4 ਦਿਨਾਂ ਲਈ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਨੇ ਸੁਸ਼ੀਲ ਕੁਮਾਰ ਨੂੰ ਇੱਕ ਲੱਖ ਰੁਪਏ ਦੀ ਰਕਮ ਅਤੇ ਇੰਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ ਜਮ੍ਹਾਂ ਕਰਵਾਉਣ ਲਈ ਕਿਹਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਧੀਕ ਸੈਸ਼ਨ ਜੱਜ ਸ਼ਿਵਾਜੀ ਆਨੰਦ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿਚ ਰੱਖਦੇ ਹੋਏ ਕਿ ਦੋਸ਼ੀ ਦੇ ਪਿਤਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਅਤੇ ਉਸ ਦਾ ਅੰਤਿਮ ਸਸਕਾਰ ਅੱਜ ਹੀ ਕੀਤਾ ਜਾਣਾ ਹੈ। ਅਜਿਹੀ ਸਥਿਤੀ ਵਿਚ ਮਨੁੱਖੀ ਆਧਾਰ 'ਤੇ ਬਿਨੈਕਾਰ ਜਾਂ ਦੋਸ਼ੀ ਨੂੰ 6 ਮਾਰਚ ਤੋਂ 9 ਮਾਰਚ ਤੱਕ ਅੰਤਰਿਮ ਜ਼ਮਾਨਤ 'ਤੇ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ਅਤੇ ਇੰਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ 'ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ।


ਇਹ ਵੀ ਪੜ੍ਹੋ: Punjab Budget Session: ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪਹੁੰਚੇ ਮੰਤਰੀ ਧਾਲੀਵਾਲ

- PTC NEWS

Top News view more...

Latest News view more...

PTC NETWORK