Sagar Dhankhad Murder Case : ਪਹਿਲਵਾਨ ਸੁਸ਼ੀਲ ਕੁਮਾਰ ਨੂੰ ਮਿਲੀ ਜ਼ਮਾਨਤ, 2021 'ਚ ਹੋਈ ਸੀ ਗ੍ਰਿਫ਼ਤਾਰੀ
Sushil Kumar : ਪਹਿਲਵਾਨ ਸਾਗਰ ਧਨਖੜ ਦੀ ਹੱਤਿਆ ਦੇ ਦੋਸ਼ 'ਚ ਦਿੱਲੀ ਦੀ ਤਿਹਾੜ ਜੇਲ 'ਚ ਬੰਦ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ (Wrestler Sushil Kumar Bail) ਨੂੰ ਜ਼ਮਾਨਤ ਮਿਲ ਗਈ ਹੈ। ਸੁਸ਼ੀਲ ਕੁਮਾਰ ਨੂੰ ਜੂਨ 2021 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਉਸ ਨੂੰ ਦਿੱਲੀ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਨੂੰ ਸਾਲ 2023 ਵਿੱਚ ਗੋਡੇ ਦੀ ਸਰਜਰੀ ਲਈ 7 ਦਿਨਾਂ ਦੀ ਅੰਤਰਿਮ ਜ਼ਮਾਨਤ ਵੀ ਮਿਲੀ ਸੀ।
ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਪਹਿਲਵਾਨ ਸਾਗਰ ਧਨਖੜ ਦੇ ਕਤਲ ਦੇ ਦੋਸ਼ ਵਿੱਚ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਸੀ। ਉਸ 'ਤੇ ਦਿੱਲੀ ਦੇ ਛਤਰਸਾਲ ਸਟੇਡੀਅਮ ਦੀ ਪਾਰਕਿੰਗ ਵਿਚ ਪਹਿਲਵਾਨ ਸਾਗਰ ਧਨਖੜ ਅਤੇ ਉਸ ਦੇ ਦੋ ਦੋਸਤਾਂ 'ਤੇ ਜਾਨਲੇਵਾ ਹਮਲਾ ਕਰਨ ਦਾ ਦੋਸ਼ ਸੀ। ਇਲਾਜ ਦੌਰਾਨ ਸਾਗਰ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੁਸ਼ੀਲ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਛਤਰਸਾਲ ਸਟੇਡੀਅਮ 'ਚ ਹੋਇਆ ਸੀ ਸਾਗਰ ਧਨਖੜ ਦਾ ਕਤਲ
4 ਮਈ 2021 ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ 'ਚ ਸੋਨੀਪਤ ਦੇ ਰਹਿਣ ਵਾਲੇ ਸਾਗਰ ਧਨਖੜ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਸੁਸ਼ੀਲ ਕੁਮਾਰ ਅਤੇ ਉਸ ਦੇ ਕੁਝ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਦੀ ਰੋਹਿਣੀ ਅਦਾਲਤ ਨੇ 12 ਅਕਤੂਬਰ, 2022 ਨੂੰ ਸੁਸ਼ੀਲ ਕੁਮਾਰ ਅਤੇ 17 ਹੋਰਾਂ ਵਿਰੁੱਧ ਕਤਲ ਦੇ ਦੋਸ਼ ਤੈਅ ਕੀਤੇ ਸਨ।
ਜਾਣੋ ਕੌਣ ਪਹਿਲਵਾਨ ਸੁਸ਼ੀਲ ਕੁਮਾਰ
ਪਹਿਲਵਾਨ ਸੁਸ਼ੀਲ ਕੁਮਾਰ ਬਾਪਰੋਲਾ, ਦਿੱਲੀ ਦਾ ਰਹਿਣ ਵਾਲਾ ਹੈ, ਉਸਨੇ 2008 ਬੀਜਿੰਗ ਓਲੰਪਿਕ ਵਿੱਚ ਦੇਸ਼ ਲਈ ਦੋ ਓਲੰਪਿਕ ਮੈਚ ਜਿੱਤੇ ਸਨ। ਉਸਨੇ 2012 ਲੰਡਨ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ, ਸੁਸ਼ੀਲ ਕੁਮਾਰ ਓਲੰਪਿਕ ਵਿੱਚ ਲਗਾਤਾਰ ਦੋ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਸਨ।
- PTC NEWS